26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਮਨਾਇਆ

ਫਤਿਆਬਾਦ, 25 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ।

Ad Position 21
No active advertisement
ਅਜੀਤ ਡੈਸਕ 26-10-2026
ਫਤਿਆਬਾਦ, 25 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ’ਤੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਜਗਤਾਰ ਸਿੰਘ ਭਾਪਾ ਵਲੋਂ ਨਿਭਾਈ ਗਈ। ਇਸ ਮੌਕੇ ਤੇ ਚੌਪਿਹਰਾ ਸਮਾਗਮ ’ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸ਼ਰਨ ਰਿਤੂ ਤੋ ਇਲਾਵਾ ਜਥਾ ਬੀਬੀਆਂ ਚ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਵਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਕੇ ਹਲਕੇ ’ਚ ਮੀਟਿੰਗਾਂ ਦਾ ਦੌਰ ਸ਼ੁਰੂ ਅਗਲੀ ਖ਼ਬਰ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ
Ad Position 24