26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਾਬਕਾ ਵਿਧਾਇਕ ਭਲਾਈਪੁਰ ਵਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਕੇ ਹਲਕੇ ’ਚ ਮੀਟਿੰਗਾਂ ਦਾ ਦੌਰ ਸ਼ੁਰੂ

ਖਡੂਰ ਸਾਹਿਬ, 25 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)- ਕਾਂਗਰਸ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਵਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਮੀਟਿੰਗਾਂ ਦਾ ਦੌਰ ਸੁਰੂ ਕਰ ਦਿੱਤਾ ਹੈ, ਜਿਸ ਦੇ ਤਹਿਤ ਹਲਕੇ ਦੇ ਪਿੰਡ ਨਾਗੋਕੇ ਵਿਖੇ ਮਾ. ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਸਾਬਕਾ ਵਿਧਾਇਕ ਭਲਾਈਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ, ਭ੍ਰਿਸਟਾਚਾਰ, ਗੈਂਗਸਟਰਵਾਦ ਵਰਗੇ ਕੋਹੜ ਵਿਚ ਧਕੇਲ ਦਿੱਤਾ ਹੈ ਅਤੇ ਪੰਜਾਬ ਨੂੰ ਇਸ ਕੋਹੜ ਵਿਚੋਂ ਬਾਹਰ ਕੱਢਣ ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

Ad Position 21
No active advertisement
ਮਾ. ਅਮਰਜੀਤ ਸਿੰਘ ਨਾਗੋਕੇ ਦੇ ਗ੍ਰਹਿ ਵਿਖੇ ਮੀਟਿੰਗ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨਾਲ ਹਰਿੰਦਰਪਾਲ ਸਿੰਘ ਮੱਲਾ ਤੇ ਹੋਰ। ਤਸਵੀਰ: ਕੁਲਾਰ 26-10-2026
ਖਡੂਰ ਸਾਹਿਬ, 25 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)- ਕਾਂਗਰਸ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਵਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਮੀਟਿੰਗਾਂ ਦਾ ਦੌਰ ਸੁਰੂ ਕਰ ਦਿੱਤਾ ਹੈ, ਜਿਸ ਦੇ ਤਹਿਤ ਹਲਕੇ ਦੇ ਪਿੰਡ ਨਾਗੋਕੇ ਵਿਖੇ ਮਾ. ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਸਾਬਕਾ ਵਿਧਾਇਕ ਭਲਾਈਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ, ਭ੍ਰਿਸਟਾਚਾਰ, ਗੈਂਗਸਟਰਵਾਦ ਵਰਗੇ ਕੋਹੜ ਵਿਚ ਧਕੇਲ ਦਿੱਤਾ ਹੈ ਅਤੇ ਪੰਜਾਬ ਨੂੰ ਇਸ ਕੋਹੜ ਵਿਚੋਂ ਬਾਹਰ ਕੱਢਣ ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰਪਾਲ ਸਿੰਘ ਮੱਲਾ ਨੇ ਕਿਹਾ ਕਿ ਸੁਰੂ ਕੀਤੀਆਂ ਮੀਟਿੰਗਾਂ ਵਿਚ ਮਿਲ ਰਹੇ ਭਰਵੇਂ ਹੁੰਗਾਰੇ ਨੇ ਜਿਥੇ ਭਲਾਈਪੁਰ ਦੇ ਹੱਥ ਮਜਬੂਤ ਕੀਤੇ ਹਨ, ਉਥੇ ਹੀ ਵਰਕਰਾਂ ਦੇ ਇਰਾਦੇ ਵੀ ਮਜ਼ਬੂਤ ਹੋ ਰਹੇ ਹਨ। ਇਸ ਮੌਕੇ ਮਾ. ਅਮਰਜੀਤ ਸਿੰਘ ਨਾਗੋਕੇ ਨੇ ਮੀਟਿੰਗ ਵਿਚ ਪਹੁੰਚੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਹਰਿੰਦਰਪਾਲ ਸਿੰਘ ਮੱਲਾ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਬਿੰਦਰ ਕੌਰ ਨਾਗੋਕੇ, ਦਲੇਰ ਸਿੰਘ ਹਲਕਾ ਨਿਵਾਸੀ, ਹਰਪਾਲ ਸਿੰਘ ਜਲਾਲਾਬਾਦ ਸੰਮਤੀ ਮੈਂਬਰ , ਕੁਲਦੀਪ ਸਿੰਘ ਵੈਰੋਵਾਲ ਮੰਡਲ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਸਾਬਕਾ ਡੀ.ਐਸ.ਪੀ., ਨਿਸਾਨ ਸਿੰਘ ਨੰਬਰਦਾਰ,ਹਰਪਾਲ ਸਿੰਘ ਪੰਚ, ਸਰਦੂਲ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਪ੍ਰਤਾਪ ਸਿੰਘ, ਗੁਰਦਿਆਲ ਸਿੰਘ, ਸੂਬੇ ਦਲਜੀਤ ਸਿੰਘ, ਇਕਬਾਲ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੰਡੀਵਿੰਡ ਧੱਤਲ ਵਿਖੇ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਅਗਲੀ ਖ਼ਬਰ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਮਨਾਇਆ
Ad Position 24