26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਰਜੀਤ ਸਿੰਘ ਸੰਧੂ ਨੇ ਭਾਜਪਾ ਆਗੂਆਂ ਸਮੇਤ ਸੁਣਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ 139ਵਾਂ ਪ੍ਰੋਗਰਾਮ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸ਼ਹਿਰ ਤਰਨ ਤਾਰਨ ਵਿਖੇ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਦੇ ਮੰਤਰੀ ਨਰਿੰਦਰ ਮੋਦੀ ਜੀ ਦਾ ‘ਮਨ ਕੀ ਬਾਤ’ 139ਵਾਂ ਪ੍ਰੋਗਰਾਮ ਸਮੂਹ ਪਾਰਟੀ ਸਾਥੀਆਂ ਵਲੋਂ ਇਕੱਠੇ ਬੈਠ ਕੇ ਸੁਣਿਆ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਹਨੀ ਸਮੇਤ ਜ਼ਿਲ੍ਹਾ ਲੀਡਰਸ਼ਿਪ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਸਦਾਨੰਦ ਚੋਪੜਾ ਅਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸ਼ਹਿਰ ਤਰਨ ਤਾਰਨ ਵਿਖੇ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਦੇ ਮੰਤਰੀ ਨਰਿੰਦਰ ਮੋਦੀ ਜੀ ਦਾ ‘ਮਨ ਕੀ ਬਾਤ’ 139ਵਾਂ ਪ੍ਰੋਗਰਾਮ ਸਮੂਹ ਪਾਰਟੀ ਸਾਥੀਆਂ ਵਲੋਂ ਇਕੱਠੇ ਬੈਠ ਕੇ ਸੁਣਿਆ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਹਨੀ ਸਮੇਤ ਜ਼ਿਲ੍ਹਾ ਲੀਡਰਸ਼ਿਪ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਸਦਾਨੰਦ ਚੋਪੜਾ ਅਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਇਕ ਰੇਡੀਓ ਪ੍ਰੋਗਰਾਮ ਨਹੀਂ, ਸਗੋਂ ਦੇਸ਼ ਦੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨ ਅਤੇ ਸਮਾਜ ਵਿਚ ਚੰਗੇ ਕਾਰਜਾਂ ਨੂੰ ਉਤਸ਼ਾਹਿਤ ਕਰਨ ਦਾ ਇਕ ਮਹੱਤਵਪੂਰਨ ਮਾਧਿਅਮ ਹੈ। ‘ਮਨ ਕੀ ਬਾਤ’ ਵਰਗੇ ਪ੍ਰੋਗਰਾਮ ਅਜਿਹੀਆਂ ਪ੍ਰੇਰਨਾਦਾਇਕ ਉਦਾਹਰਨਾਂ ਨੂੰ ਸਾਹਮਣੇ ਲਿਆਉਂਦੇ ਹਨ ਅਤੇ ਲੋਕਾਂ ਵਿਚ ਦੇਸ਼ ਪ੍ਰਤੀ ਜ਼ਿੰਮੇਵਾਰੀ, ਸਮਾਜਿਕ ਸੇਵਾ ਅਤੇ ਸਕਾਰਾਤਮਕ ਸੋਚ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸੰਧੂ ਨੇ ਅੱਗੇ ਕਿਹਾ ਕਿ ਦੇਸ਼ ਦਾ ਸਰਵਪੱਖੀ ਵਿਕਾਸ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਹਰ ਨਾਗਰਿਕ ਨੂੰ ਆਪਣੇ ਫ਼ਰਜ਼ਾਂ ਪ੍ਰਤੀ ਜਾਗਰੂਕ ਰਹਿੰਦਿਆਂ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਾਨੂੰ ਆਪਣੇ ਆਲੇ-ਦੁਆਲੇ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਸਮਾਜ ਸੇਵਾ, ਮਿਹਨਤ ਅਤੇ ਦੇਸ਼ ਭਗਤੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਹਨੀ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕੱਠੇ ਬੈਠ ਕੇ ਰਾਸ਼ਟਰੀ ਮੁੱਦਿਆਂ ’ਤੇ ਵਿਚਾਰ ਕਰਨ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਮੌਕਾ ਦਿੰਦੇ ਹਨ। ਹਰਜੀਤ ਸਿੰਘ ਸੰਧੂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਲੇ ਭਾਜਪਾ ਦੇ ਸੀਨੀਅਰ ਆਗੂ ਰਜੇਸ਼ ਹਨੀ ਅਤੇ ਸਮੂਹ ਪਾਰਟੀ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤਰਨ ਤਾਰਨ ਸ਼ਹਿਰ ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਕਰਮਜੀਤ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਡਾ. ਸੁਖਵੰਤ ਸਿੰਘ, ਡਾ. ਸੁਖਦੇਵ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ , ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਮਨਿਓਰਟੀ ਮੋਰਚਾ ਪ੍ਰਧਾਨ ਸਲੀਮ ਅਹਿਮਦ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਐਡਵੋਕੇਟ ਬਿਕਰਮ ਅਰੋੜਾ, ਸਕੱਤਰ ਹਰਜੀਤ ਸਿੰਘ ਕੰਗ, ਅਮਨ ਅਰੋੜਾ, ਮੇਜਰ ਸਿੰਘ , ਐਸ.ਸੀ. ਮੋਰਚਾ ਸੂਬਾਈ ਆਗੂ ਜੱਬਰ ਸਿੰਘ, ਰਾਮੇਸ਼ ਕਲਸੀ, ਲੱਕੀ ਜੋਸ਼ੀ, ਜਸਵਿੰਦਰ ਸਿੰਘ, ਅਮਨ ਸ਼ਰਮਾ, ਸੋਨੂ ਸੇਤੀਆਂ, ਪਰਮਜੀਤ ਸਿੰਘ, ਲਲਿਤ ਕੁਮਾਰ, ਸੂਬੇਦਾਰ ਜਸਪਾਲ ਸਿੰਘ, ਦਲਬੀਰ ਸਿੰਘ, ਗੁਰਮੀਤ ਸਿੰਘ ਭੁੱਚਰ, ਗੁਰਸੇਵਕ ਸਿੰਘ, ਕਸ਼ਮੀਰੀ ਲਾਲ, ਲਖਵਿੰਦਰ ਸਿੰਘ ਤੋਂ ਇਲਾਵਾ ਭਾਜਪਾ ਦੇ ਸੈਂਕੜੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਕੇਂਦਰੀ ਵਾਲਮੀਕ ਮੰਦਰ ਪੱਟੀ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ਸਪਤਾਹਿਕ ਸਤਿਸੰਗ ਕਰਵਾਇਆ
Ad Position 24