ਸਰਕਾਰੀ ਸਕੂਲ ਮੀਆਂਵਿੰਡ ਵਿਖੇ ਵੋਟਰ ਸੂਚੀ ਦੀ ਸੁਧਾਈ ਲਈ ਵਿਸ਼ੇਸ਼ ਕੈਂਪ
ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਸਰਕਾਰੀ ਸਕੂਲ ਮੀਆਂਵਿੰਡ ਵਿਖੇ ਐੱਸ. ਐੱਸ.
ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਸਰਕਾਰੀ ਸਕੂਲ ਮੀਆਂਵਿੰਡ ਵਿਖੇ ਐੱਸ.ਐੱਸ.ਆਰ. ਸੰਬੰਧੀ ਵੋਟਰ ਸੂਚੀ ਦੀ ਸੁਧਾਈ ਅਤੇ ਅੰਤਿਮ ਵੋਟਰ ਸੂਚੀ ਦੀ ਤਿਆਰੀ ਨੂੰ ਲੈ ਕੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਯੋਗ ਨਾਗਰਿਕਾਂ ਦੀਆਂ ਨਵੀਆਂ ਵੋਟਾਂ ਬਣਾਉਣ ਦੇ ਨਾਲ-ਨਾਲ ਪਹਿਲਾਂ ਤੋਂ ਦਰਜ ਵੋਟਾਂ ਵਿਚ ਮੌਜੂਦ ਗਲਤੀਆਂ ਨੂੰ ਵੀ ਠੀਕ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਅਤੇ ਵੋਟਾਂ ਵਿਚ ਲੋੜੀਂਦੀ ਸੋਧ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਸਹੀ ਅਤੇ ਅਪਡੇਟ ਕਰਨਾ ਅਤੇ ਯੋਗ ਨਾਗਰਿਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸੁਪਰਵਾਈਜ਼ਰ ਵਰਿੰਦਰ ਸਿੰਘ, ਬੀ.ਐੱਲ.ਓ. ਮਨਜੀਤ ਸਿੰਘ ਅਤੇ ਸਮੀਰ ਕੁਮਾਰ ਵਲੋਂ ਕੈਂਪ ਦੌਰਾਨ ਵੋਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵੋਟਰ ਸੂਚੀ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਕਾਰਵਾਈ ਕੀਤੀ ਗਈ।