27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ਖੇਡੇਗਾ ਪੰਜਾਬ, ਜਿੱਤੇਗਾ ਪੰਜਾਬ’ ਮੁਹਿੰਮ ਨਾਲ ਖੇਡ ਮੈਦਾਨਾਂ ’ਚ ਮੁੜ ਰੌਣਕਾਂ ਲਿਆਉਣਗੇ - ਜੱਸਾ ਪੱਟੀ

ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਪੰਜਾਬ ਦੀ ਰਵਾਇਤੀ ਖੇਡ ਵਿਰਾਸਤ ਨੂੰ ਸੰਭਾਲਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਪੱਟੀ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ‘ਖੇਡੇਗਾ ਪੰਜਾਬ, ਜਿੱਤੇਗਾ ਪੰਜਾਬ’ ਮੁਹਿੰਮ ਤਹਿਤ ਅਹਿਮ ਐਲਾਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਹਲਕਾ ਪੱਟੀ ਵਿਚ ਹਰ ਐਤਵਾਰ ਕੁਸ਼ਤੀ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 27-10-2026
ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਪੰਜਾਬ ਦੀ ਰਵਾਇਤੀ ਖੇਡ ਵਿਰਾਸਤ ਨੂੰ ਸੰਭਾਲਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਪੱਟੀ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ‘ਖੇਡੇਗਾ ਪੰਜਾਬ, ਜਿੱਤੇਗਾ ਪੰਜਾਬ’ ਮੁਹਿੰਮ ਤਹਿਤ ਅਹਿਮ ਐਲਾਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਹਲਕਾ ਪੱਟੀ ਵਿਚ ਹਰ ਐਤਵਾਰ ਕੁਸ਼ਤੀ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਨੌਸ਼ਹਿਰਾ ਪੰਨੂਆਂ ਤੋਂ ਕੀਤੀ ਗਈ। ਖਿਡਾਰੀ ਵਜੋਂ ਖੇਡਾਂ ਨਾਲ ਜੁੜੇ ਰਹੇ ਜੱਸਾ ਪੱਟੀ ਨੇ ਇਸ ਪਹਿਲਕਦਮੀ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਮੁਹੱਈਆ ਕਰਵਾਉਣ ਅਤੇ ਪਿੰਡਾਂ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਉਦੇਸ਼ ਰੱਖਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕੁਸ਼ਤੀ ਅਤੇ ਕਬੱਡੀ ਵਰਗੀਆਂ ਪੰਜਾਬ ਦੀਆਂ ਰਵਾਇਤੀ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਸਰੀਰਕ ਤੰਦਰੁਸਤੀ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜੱਸਾ ਪੱਟੀ ਨੇ ਕਿਹਾ ਕਿ ਨੌਜਵਾਨ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਲੋੜ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਾ ਸਿਰਫ਼ ਆਪਣੀ ਸਿਹਤ ਨੂੰ ਬਿਹਤਰ ਬਣਾ ਸਕਦੇ ਹਨ, ਸਗੋਂ ਆਪਣੇ ਪਿੰਡ, ਹਲਕੇ ਅਤੇ ਪੰਜਾਬ ਦਾ ਨਾਮ ਵੀ ਰੌਸ਼ਨ ਕਰ ਸਕਦੇ ਹਨ। ਹਰ ਐਤਵਾਰ ਮੁਕਾਬਲੇ ਕਰਵਾਉਣ ਦੀ ਪਹਿਲ ਦਾ ਮਕਸਦ ਖਿਡਾਰੀਆਂ ਨੂੰ ਲਗਾਤਾਰ ਖੇਡਣ ਦੇ ਮੌਕੇ ਦੇਣਾ ਅਤੇ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਨਵੀਂ ਰੌਣਕ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿਰਫ਼ ਜਾਗਰੂਕਤਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਵੀ ਜ਼ਰੂਰੀ ਹੈ। ਇਸੇ ਸੋਚ ਤਹਿਤ ਹਲਕਾ ਪੱਟੀ ਵਿਚ ਖੇਡ ਮੁਕਾਬਲਿਆਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਤਾਂ ਜੋ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਵਿਚ ਅੱਗੇ ਵਧਣ ਦੇ ਮੌਕੇ ਮਿਲ ਸਕਣ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ - ਡਾ. ਮਨਜੀਤ ਸਿੰਘ ਮਰਹਾਣਾ ਅਗਲੀ ਖ਼ਬਰ ਨਕਦੀ ਬਦਲੇ ਦਵਾਈਆਂ ਦੇ ਪਰਚੇ ਲਿਖਣ ਦਾ ਦੋਸ਼, ਤਿੰਨ ਡਾਕਟਰਾਂ ਸਮੇਤ ਪੰਜ ਖ਼ਿਲਾਫ਼ ਕੇਸ
Ad Position 24