ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ - ਡਾ. ਮਨਜੀਤ ਸਿੰਘ ਮਰਹਾਣਾ
ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)– ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ । ਸੂਬੇ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ ਹਰ ਪਾਸੇ ਗੁੰਡਾਗਰਦੀ, ਨਸ਼ਿਆਂ ਅਤੇ ਕਤਲੋਗਾਰਤ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ ਪਰ ਨਿਕੰਮੀ ਸਰਕਾਰ ਕੁਝ ਵੀ ਨਹੀਂ ਕਰ ਰਹੀ।
ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)– ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ । ਸੂਬੇ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ ਹਰ ਪਾਸੇ ਗੁੰਡਾਗਰਦੀ, ਨਸ਼ਿਆਂ ਅਤੇ ਕਤਲੋਗਾਰਤ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ ਪਰ ਨਿਕੰਮੀ ਸਰਕਾਰ ਕੁਝ ਵੀ ਨਹੀਂ ਕਰ ਰਹੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ, ਮਨਜੀਤ ਸਿੰਘ ਮਰਹਾਣਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਬੁਰੀ ਤਰ੍ਹਾਂ ਡਰਿਆ ਹੋਇਆ ਹੈ ਲੋਕ ਡਰ ਦੇ ਮਾਰੇ ਘਰਾਂ ਵਿਚ ਕੈਦ ਹੋਣ ਲਈ ਮਜ਼ਬੂਰ ਹਨ। ਬਦਲਾਅ ਦੇ ਨਾਂਅ ’ਤੇ ਆਈ ਇਸ ਸਰਕਾਰ ਨੇ ਸੂਬੇ ਦਾ ਵਿਨਾਸ਼ ਕੀਤਾ ਹੈ। ਡਾ. ਮਰਹਾਣਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ। ਝੋਨੇ ਦੀ ਖਰੀਦ ਬੰਦ ਹੋਣ ਕਾਰਨ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਨਿਰਾਸ਼ ਹਨ ਤੇ ਮਜ਼ਬੂਰ ਲੋਕ ਧਰਨੇ ਲਾ ਕੇ ਸੁੱਤੀ ਹੋਈ ਸਰਕਾਰ ਨੂੰ ਜਗਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਚੰਦ ਦਿਨਾਂ ਦੀ ਮਹਿਮਾਨ ਹੈ ਤੇ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ।