27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਐਸ.ਡੀ.ਐਮ. ਪੱਟੀ ਵਲੋਂ ਪੱਟੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ ਹਨ । ਇਸ ਦੀ ਮਿਸਾਲ ਪਿੰਡ ਪਨਗੋਟਾ ਦੇ ਕਿਸਾਨ ਰਾਜਵਿੰਦਰ ਸਿੰਘ ਪੁੱਤਰ ਸ੍ਰੀ ਗੁਰਬਚਨ ਸਿੰਘ ਹਨ ਜੋ ਆਪਣੇ 27 ਏਕੜ ਰਕਬੇ ਵਿਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰ ਰਹੇ ਹਨ ।

Ad Position 21
No active advertisement
ਅਜੀਤ ਡੈਸਕ 27-10-2026
ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ ਹਨ । ਇਸ ਦੀ ਮਿਸਾਲ ਪਿੰਡ ਪਨਗੋਟਾ ਦੇ ਕਿਸਾਨ ਰਾਜਵਿੰਦਰ ਸਿੰਘ ਪੁੱਤਰ ਸ੍ਰੀ ਗੁਰਬਚਨ ਸਿੰਘ ਹਨ ਜੋ ਆਪਣੇ 27 ਏਕੜ ਰਕਬੇ ਵਿਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰ ਰਹੇ ਹਨ । ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਐਸ.ਡੀ.ਐਮ. ਪੱਟੀ ਅਮਨਦੀਪ ਵਲੋਂ ਖੇਤਾਂ ਵਿਚ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਕਿਸਾਨ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਹ 15 ਏਕੜ ਰਕਬੇ ਵਿਚ ਸੁਪਰ ਸੀਡਰ ਦੀ ਵਰਤੋਂ ਕਰਕੇ ਅਤੇ ਬਾਕੀ 12 ਏਕੜ ਰਕਬੇ ਵਿਚ ਪਰਾਲੀ ਦੀਆਂ ਗੱਠਾਂ ਬਣਵਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ । ਇਸ ਤਰ੍ਹਾਂ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾ ਰਹੇ ਹਨ । ਪਰਾਲੀ ਪ੍ਰਬੰਧਨ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਐਸ.ਡੀ.ਐਮ. ਪੱਟੀ ਅਮਨਦੀਪ ਵਲੋਂ ਪਿੰਡ ਪੱਟੀ ਨਦੋਹਰ, ਪਨਗੋਟਾ, ਹਰੀਕੇ, ਬੂਹ ਅਤੇ ਕਿਰਤੋਵਾਲ ਆਦਿ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਪੱਟੀ ਰਵੀਸ਼ੇਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਅਤੇ ਸਰਕਲ ਅਧਿਕਾਰੀ ਦਇਆਪ੍ਰੀਤ ਸਿੰਘ ਏ.ਈ.ਓ. ਵੀ ਮੌਜੂਦ ਸਨ । ਦੌਰੇ ਦੌਰਾਨ ਅਧਿਕਾਰੀਆਂ ਵੱਲੋਂ ਖੇਤਾਂ ਵਿਚ ਪਰਾਲੀ ਪ੍ਰਬੰਧਨ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ . ਜੀ.ਟੀ.) ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਕਲੱਸਟਰ ਅਫ਼ਸਰ ਅਭਿਨੰਦਨ ਸ਼ਰਮਾ, ਨੋਡਲ ਅਫ਼ਸਰ ਅਵਤਾਰ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਕੁਲਲਿੱਪ ਬਰਾਮਦ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਅਸਤੀਫ਼ਾ ਦੇਣ - ਖਾਲੜਾ ਮਿਸ਼ਨ
Ad Position 24