27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)—ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਇਕ ਔਰਤ ਸਮੇਤ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਵੈਰੋਂਵਾਲ ਦੇ ਏ.

Ad Position 21
No active advertisement
ਅਜੀਤ ਡੈਸਕ 27-10-2026
ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)—ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਇਕ ਔਰਤ ਸਮੇਤ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਲੱਸਟਰ ਅਧਿਕਾਰੀ ਮਨਿੰਦਰ ਸਿੰਘ ਖਡੂਰ ਸਾਹਿਬ ਨੇ ਸ਼ਿਕਾਇਤ ਕੀਤੀ ਕਿ ਬਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਹੋਠੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ, ਜਿਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਭੱਠਲ ਸਹਿਜਾ ਸਿੰਘ ਚੋਹਲਾ ਸਾਹਿਬ ਵਿਖੇ ਇਕ ਵਿਅਕਤੀ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਡਿਫੈਂਸ ਡਰੇਨ ਪਿੰਡ ਰਾਜੋਕੇ ਨਜ਼ਦੀਕ ਇਕ ਵਿਅਕਤੀ ਵਲੋਂ ਆਪਣੇ ਝੋਨੇ ਦੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਪੁਲਿਸ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਉਕਤ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਕੁਲਲਿੱਪ ਬਰਾਮਦ
Ad Position 24