27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 27-10-2026
ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੀ.ਸੀ.ਏ. ਸਕੂਲ ਤਰਨਤਾਰਨ ਨਜਦੀਕ ਤੋਂ ਅਜੇ ਪੁੱਤਰ ਦਾਰਾ ਸਿੰਘ ਵਾਸੀ ਨੇੜੇ ਗੋਇੰਦਵਾਲ ਬਾਈਪਾਸ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਨੇ ਗਸ਼ਤ ਦੌਰਾਨ ਲਿੰਕ ਰੋਡ ਹਵੇਲੀਆ ਤੋਂ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸਤਨਾਮ ਸਿੰਘ ਵਾਸੀ ਰਾਮੂਵਾਲਾ ਨੂੰ ਕਾਬੂ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਥਾਣਾ ਗੋਇੰਦਵਾਲ ਦੇ ਏ.ਐੱਸ. ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਪ੍ਰਮੋਦ ਸਿੰਘ ਪੁੱਤਰ ਰਾਜ ਬਹਾਦੁਰ ਸਿੰਘ ਵਾਸੀ ਗੋਇੰਦਵਾਲ ਸਾਹਿਬ, ਅਜੇਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵੇਈਪੂਈ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਗਸ਼ਤ ਦੌਰਾਨ ਸਟੇਡੀਅਮ ਭਿੱਖੀਵਿੰਡ ਤੋਂ ਅਰਮਾਨਦੀਪ ਸਿੰਘ ੁਪੱਤਰ ਮੰਗਾ ਸਿੰਘ ਵਾਸੀ ਛਿਛਰੇਵਾਲ, ਅਨਮੋਲ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸੁਰਸਿੰਘ, ਅਰਸ਼ਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਚੇਲਾ ਮੋੜ ਕਾਲੋਨੀ ਭਿੱਖੀਵਿੰਡ, ਉਂਕਾਰ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਬੈਂਕਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ ਇਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਣ ਸਿੰਘ ਨੇ ਗਸ਼ਤ ਦੌਰਾਨ ਪੁੱਲ ਸੂਆ ਕੋਟਲੀ ਵਿਸਾਵਾ ਸਿੰਘ ਦੇ ਨਜ਼ਦੀਕ ਤੋਂ ਹੁਸਨਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਦਿਲਬਾਗ ਸਿੰਘ ਪੁੱਤਰ ਜੱਸਾ ਸਿੰਘ ਵਾਸੀਅਨ ਦਾਸੂਵਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਘੁਰਕਵਿੰਡ ਤੋਂ ਵਿੱਕੀ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਕੁੱਲਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਜੇ ਸਿੰਘ ਪੁੱਤਰ ਗੋਗਲ ਸਿੰਘ ਵਾਸੀ ਘਰਿਆਲਾ, ਗੁਰਪ੍ਰੀਤ ਸਿੰਘ ਪੁੱਤਰ ਗਤਾਰ ਸਿੰਘ, ਹਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਅਨ ਸਾਧਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪ... ਅਗਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ
Ad Position 24