27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

25 ਨਵੰਬਰ ਨੂੰ ਭਿੱਖਵਿੰਡ ਵਿਖੇ ਆਰ.ਐਮ.ਪੀ.ਆਈ. ਵਲੋਂ ਹੋ ਰਹੀ ਵਿਸ਼ਾਲ ਰੈਲੀ ਨੂੰ ਪਾਸਲਾ ਸੰਬੋਧਨ ਕਰਨਗੇ - ਦਰਾਜਕੇ

ਭਿੱਖੀਵਿੰਡ, 26 ਅਕਤੂਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐੱਮ.

Ad Position 21
No active advertisement
ਅਜੀਤ ਡੈਸਕ 27-10-2026
ਭਿੱਖੀਵਿੰਡ, 26 ਅਕਤੂਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ. ਦੀ ਤਹਿਸੀਲ ਕਮੇਟੀ ਪੱਟੀ ਦੀ ਮੀਟਿੰਗ ਧਰਮ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਭਿੱਖੀਵਿੰਡ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ 25 ਨਵੰਬਰ ਦਿਨ ਬੁੱਧਵਾਰ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਕਾ. ਮੰਗਤ ਰਾਮ ਪਾਸਲਾ ਸੰਬੋਧਨ ਕਰਨਗੇ, ਜਿਸਦੀਆਂ ਤਿਆਰੀਆਂ ਸੰਬੰਧੀ ਤਹਿਸੀਲ ਪੱਟੀ ਨੂੰ ਤਿੰਨਾ ਜ਼ੌਨਾਂ ਵਿਚ ਵੰਡ ਕੇ ਆਰੰਭ ਕਰ ਦਿੱਤੀਆਂ ਹਨ। ਮੀਟਿੰਗ ਦੇ ਫੈਸਲੇ ਬਾਰੇ ਤਹਿਸੀਲ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੋਣ ਲੜੀ ਜਾਵੇਗੀ, ਜਿਸ ਸੰਬੰਧੀ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਦੀ ਜਨਰਲ ਬਾਡੀ ਦੀ ਮੀਟਿੰਗ ਸੱਦ ਕੇ ਚੋਣ ਲੜਨ ਦਾ ਵਿਗਲ ਬਜਾਇਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਕੰਬੋਕੇ, ਭਜਨ ਸਿੰਘ, ਨਰਿੰਦਰ ਕੌਰ ਪੱਟੀ, ਭਗਵੰਤ ਸਿੰਘ ਸੁਰਸਿੰਘ, ਸਵਿੰਦਰ ਸਿੰਘ ਚੱਕ, ਹਰਜਿੰਦਰ ਸਿੰਘ ਚੂੰਘ, ਜਸਵੰਤ ਸਿੰਘ ਭਿੱਖੀਵਿੰਡ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੀ ਨਵੰਬਰ ਦੀ ਦਿੱਲੀ ਰੈਲੀ ਵਿਚ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ - ਇੰਦਰਜੀਤ ਲਾਲੀ ਅਗਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਮੀਟਿੰਗ
Ad Position 24