27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) –ਪੱਟੀ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 27-10-2026
ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) –ਪੱਟੀ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੰਗਤਾਂ ਵਿਚ ਗੁਰਪੁਰਬ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ। ਜਾਣਰਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਲਬੀਰ ਸਿੰਘ ਲੁਹਾਰੀਆਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੰਗਲਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਗੁਰੂ ਘਰ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਸੰਗਤਾਂ ਗੁਰੂ ਸਾਹਿਬ ਦੀ ਬਾਣੀ ਦਾ ਸਰਵਣ ਕਰਕੇ ਨਿਹਾਲ ਹੋਣਗੀਆਂ। ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਮੁੱਖ ਪ੍ਰਬੰਧਕ ਬਲਬੀਰ ਸਿੰਘ ਲੁਹਾਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮੰਗਲਵਾਰ ਨੂੰ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਪਹੁੰਚ ਕੇ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਮੈਂਬਰ ਸਰਦੂਲ ਸਿੰਘ, ਪ੍ਰੇਮ ਪ੍ਰਕਾਸ਼ ਸਿੰਘ ਜੌਲੀ, ਬਲਵਿੰਦਰ ਸਿੰਘ, ਮੇਜਰ ਸਿੰਘ, ਮੀਕਿਸਗ ਵਾਲੇ, ਸਰਬਜੀਤ ਸਿੰਘ, ਗ੍ਰੰਥੀ ਕੁਲਵਿੰਦਰ ਸਿੰਘ, ਮਲੂਕ ਸਿੰਘ, ਗੁਰਨਾਮ ਸਿੰਘ ਅਤੇ ਸਕੱਤਰ ਸਿੰਘ ਬਿਲੂ ਸਮੇਤ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਅਲੌਕਿਕ ਨਗਰ ਕੀਰਤਨ ਦਾ ਨਿੱਘਾ ਸਵਾਗਤ ਅਗਲੀ ਖ਼ਬਰ 25 ਨਵੰਬਰ ਦੀ ਮਹਾਂ ਪੰਚਾਇਤ ਸੰਬੰਧੀ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ
Ad Position 24