26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰੂਪ ਰਾਣੀ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਚਾਰ ਕਾਂਸੀ ਦੇ ਤਗਮੇ ਜਿੱਤੇ

ਅੰਮ੍ਰਿਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਚਾਰ ਕਾਂਸੀ ਦੇ ਤਗਮੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਕਿਰਨਜੀਤ ਕੌਰ ਬੱਲ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਚਾਰ ਕਾਂਸੀ ਦੇ ਤਗਮੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਕਿਰਨਜੀਤ ਕੌਰ ਬੱਲ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਪ੍ਰਿੰ: ਕਿਰਨਜੀਤ ਕੌਰ ਬੱਲ ਨੇ ਦੱਸਿਆ ਕਿ ਪਲਕ, ਸੁਖਮਨਜੀਤ ਕੌਰ ਅਤੇ ਮਹਿਕਦੀਪ ਕੌਰ ਨੇ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਹਰੇਕ ਨੇ ਕਾਂਸੀ ਦਾ ਤਗਮਾ ਜਿੱਤਿਆ। ਪਲਕ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਟਾ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਨੇ ਮੁਕਾਬਲੇ ’ਚ ਕੁੱਲ ਚਾਰ ਕਾਂਸੀ ਦੇ ਤਗਮੇ ਜਿੱਤੇ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕਰ ਰਿਹਾ ਹੈ। ਇਸ ਮੌਕੇ ਕਾਲਜ ਕੌਂਸਲ ਮੈਂਬਰ ਮਨਜੀਤ ਮਿਨਹਾਸ, ਵੰਦਨਾ, ਮਾਨਸੀ ਸਿੰਘ, ਸਰੀਰਕ ਸਿੱਖਿਆ ਵਿਭਾਗ ਤੋਂ ਡਾ. ਕਿਰਨ ਅਤੇ ਬਾਕਸਿੰਗ ਕੋਚ ਬਲਦੇਵ ਰਾਜ ਦੇਵ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 1 ਦੀ ਸੰਗਰੂਰ ਰੈਲੀ ’ਚ ਅੰਮ੍ਰਿਤਸਰ ਵਿਚੋਂ ਵੱਡੀ ਗਿਣਤੀ ’ਚ ਔਰਤ ਮੁਲਾਜ਼ਮਾਂ ਹੋਣਗੀਆਂ ਸ਼ਾਮਲ- ਕਮਲ ਰੰਧਾਵਾ , ਰਾਜਬੇਦੀ ਅਨ... ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ, ਅੰਮ੍ਰਿਤਸਰ ਵਲੋਂ ਮਹਾਨ ਅਧਿਆਤਮਿਕ ਸਮਾਗਮ
Ad Position 24