27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅੰਮ੍ਰਿਤਸਰ ਗਰੁੱਪ ਆਫ਼ ਕਾਲਜ ਵਲੋਂ ਮਾਨਾਂਵਾਲਾ ਵਿਖੇ ਕਰਵਾਏ ਤਿੰਨ ਰੋਜ਼ਾ ਫਿਊਜ਼ਨ-2026 ਮੁਕਾਬਲਿਆਂ ’ਚ ਭਲਾਈਪੁਰ ਦੇ ਵਿਦਿਆਰਥੀ ਅੱਵਲ ਰਹੇ

ਮੀਆਂਵਿੰਡ, 27 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਅੰਮ੍ਰਿਤਸਰ ਗਰੁੱਪ ਆਫ਼ ਕਾਲਜ ਵਲੋਂ ਮਾਨਾਂਵਾਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਰਚਨਾਤਮਕਤਾ ਅਤੇ ਕਲਾਤਮਕ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਡਿਬੇਟ, ਗਰੁੱਪ ਡਿਸਕਸ਼ਨ, ਫੇਸ ਪੇਂਟਿੰਗ, ਕਵਿਤਾ, ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ ਆਦਿ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਦੇ ਵਿਦਿਆਰਥੀਆਂ ਨੂੰ ਮਾਨਾਂਵਾਲਾ ਵਿਖੇ ਕਰਵਾਏ ਮੁਕਾਬਲਿਆਂ ਵਿਚ ਅੱਵਲ ਰਹਿਣ ’ਤੇ ਸਨਮਾਨਿਤ ਕਰਦੇ ਹੋਏ ਸੰਸਥਾ ਦੇ ਮੁਖੀ। ਅਜੀਤ ਤਸਵੀਰ 28-10-2026
ਮੀਆਂਵਿੰਡ, 27 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਅੰਮ੍ਰਿਤਸਰ ਗਰੁੱਪ ਆਫ਼ ਕਾਲਜ ਵਲੋਂ ਮਾਨਾਂਵਾਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਰਚਨਾਤਮਕਤਾ ਅਤੇ ਕਲਾਤਮਕ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਡਿਬੇਟ, ਗਰੁੱਪ ਡਿਸਕਸ਼ਨ, ਫੇਸ ਪੇਂਟਿੰਗ, ਕਵਿਤਾ, ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ ਆਦਿ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਗਰੁੱਪ ਡਿਸਕਸ਼ਨ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਅਰਮਾਨਦੀਪ ਸਿੰਘ, ਪਰਨੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਕਵਿਤਾ ਮੁਕਾਬਲੇ ਵਿਚ ਵਿਦਿਆਰਥਣ ਕਿਰਨਦੀਪ ਕੌਰ ਨੇ ਆਪਣੀ ਪੇਸ਼ਕਾਰੀ ਸਦਕਾ ਸਾਰੇ ਸਕੂਲਾਂ ਵਿਚੋਂ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਡਿਬੇਟ ਮੁਕਾਬਲੇ ਵਿਚ ਸਮਰੀਨ ਕੌਰ, ਲਵਪ੍ਰੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੂਜਾ ਸਥਾਨ। ਇਸੇ ਤਰ੍ਹਾਂ ਗਰੁੱਪ ਡਾਂਸ ਮੁਕਾਬਲੇ ਵਿਚ ਹਰਸਿਮਰਤ ਕੌਰ ਅਤੇ ਉਸ ਦੀਆਂ ਸਾਥਣਾਂ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਮੈਡਮ ਨਵਪ੍ਰੀਤ ਕੌਰ, ਮੈਡਮ ਚੰਦਨਪ੍ਰੀਤ ਕੌਰ, ਮੈਡਮ ਜਸ਼ਨਦੀਪ ਕੌਰ ਅਤੇ ਮੈਡਮ ਸਹਿਜਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਨਵੀਆਂ ਗੱਲਾਂ ਸਿੱਖਣ ਅਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਚੇਅ. ਜਸਪਾਲ ਸਿੰਘ ਰੰਧਾਵਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿਚ ਹੀ ਨਹੀਂ, ਸਗੋਂ ਹਰ ਖੇਤਰ ਵਿਚ ਸਫ਼ਲ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਤੇ ਬਦਮਾਸ਼ਾਂ ਵਿਚ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਦੇ ਲੋਕ ਅਗਾਮੀ ਚੋਣਾਂ ਵਿਚ ‘ਆਪ’ ਦਾ ਮੁਕੰਮਲ ਸਫ਼ਾਇਆ ਕਰ ਦੇਣਗੇ - ਗੁਰਬਾਜ ਸਿੰਘ ਗਿੱਲ ਕਾਜੀਕੋਟ
Ad Position 24