ਪੁਲਿਸ ਅਤੇ ਬਦਮਾਸ਼ਾਂ ਵਿਚ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖ਼ਮੀ
ਚੋਹਲਾ ਸਾਹਿਬ, 27 ਅਕਤੂਬਰ (ਬਲਵਿੰਦਰ ਸਿੰਘ)—ਥਾਣਾ ਚੋਹਲਾ ਸਾਹਿਬ ਦੀ ਪੁਲਿਸ ਅਤੇ ਬਦਮਾਸ਼ਾਂ ਵਿਚ ਹੋਏ ਮੁਕਾਬਲੇ ਦੌਰਾਨ ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਚਲਾਈ ਗੋਲੀ ਲੱਗਣ ਕਾਰਨ ਇਕ ਬਦਮਾਸ਼ ਜ਼ਖਮੀ ਹੋ ਗਿਆ ਹੈ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਚੋਹਲਾ ਸਾਹਿਬ, 27 ਅਕਤੂਬਰ (ਬਲਵਿੰਦਰ ਸਿੰਘ)—ਥਾਣਾ ਚੋਹਲਾ ਸਾਹਿਬ ਦੀ ਪੁਲਿਸ ਅਤੇ ਬਦਮਾਸ਼ਾਂ ਵਿਚ ਹੋਏ ਮੁਕਾਬਲੇ ਦੌਰਾਨ ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਚਲਾਈ ਗੋਲੀ ਲੱਗਣ ਕਾਰਨ ਇਕ ਬਦਮਾਸ਼ ਜ਼ਖਮੀ ਹੋ ਗਿਆ ਹੈ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਦਕਿ ਦੂਸਰੇ ਬਦਮਾਸ਼ ਨੂੰ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ। ਘਟਨਾ ਸਥਾਨ ਤੋਂ ਪੁਲਿਸ ਨੇ ਇਕ ਪਿਸਟਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਘਟਨਾ ਸਥਾਨ ’ਤੇ ਪਹੁੰਚੇ ਐੱਸ.ਪੀ.(ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਥਾਣਾ ਮੁਖੀ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਦੋਂ ਉਹ ਪਿੰਢ ਧੁੰਨ ਦੇ ਸੂਏ ਕੋਲ ਪਹੁੰਚੇ ਤਾਂ 2 ਸ਼ੱਕੀ ਨੌਜਵਾਨ ਮੋਟਰਸਾਈਕਲ ’ਤੇ ਉਨ੍ਹਾਂ ਨੂੰ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਪੁਲਿਸ ਉਪਰ ਗੋਲੀ ਚਲਾ ਦਿੱਤੀ ਤਾਂ ਜਵਾਬੀ ਕਾਰਵਾਈ ਦੌਰਾਨ ਪੁਲਿਸ ਵਲੋਂ ਵੀ ਗੋਲੀ ਚਲਾਈ ਗਈ, ਜਿਸ ਕਾਰਨ ਇਕ ਨੌਜਵਾਨ ਦੀ ਲੱਤ ਵਿਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਜ਼ਖਮੀ ਨੌਜਵਾਨ ਦੀ ਪਛਾਣ ਵਿਸ਼ਵਾਸ ਵਜੋਂ ਹੋਈ ਹੈ ਜਦਕਿ ਉਸਦੇ ਦੂਸਰੇ ਸਾਥੀ ਦੀ ਪਛਾਣ ਗੁਰਜਸ਼ਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਘਟਨਾ ਸਥਾਨ ਤੋਂ ਇਕ ਪਿਸਟਲ, ਮੋਟਰਸਾਈਕਲ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਜ਼ਖਮੀ ਵਿਸਵਾਸ਼ ਨਾਮਕ ਨੌਜਵਾਨ ਕਸਬਾ ਗੋਇੰਦਵਾਲ ਸਾਹਿਬ ਦੇ ਇਲਾਕੇ ਵਿਚ ਫਿਰੌਤੀਆਂ ਦੀ ਮੰਗ ਨੂੰ ਲੈ ਕੇ ਫਾਈਰਿੰਗ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦਾ ਸੀ ਜਦਕਿ ਇਸਦਾ ਸਾਥੀ ਗੁਰਸ਼ਾਜਨ ਸਿੰਘ ਵੀ ਉਸ ਨਾਲ ਸ਼ਾਮਿਲ ਸੀ। ਐੱਸ.ਪੀ.(ਡੀ) ਰਿੁਪਤਪਨ ਸਿੰਘ ਨੇ ਦੱਸਿਆ ਕਿ ਉਕਤ ਬਦਮਾਸ਼ਾਂ ਖਿਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਗੋਇੰਦਵਾਲ ਹਰਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।