28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 5 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)—ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਜ਼ਿਲ੍ਹਾ ਪੁਲਿਸ ਵਲੋਂ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.

Ad Position 21
No active advertisement
ਅਜੀਤ ਡੈਸਕ 28-10-2026
ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)—ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਜ਼ਿਲ੍ਹਾ ਪੁਲਿਸ ਵਲੋਂ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਵਿਖੇ ਕਲੱਸਟਰ ਅਫਸਰ ਗੁਰਮੁੱਖ ਸਿੰਘ ਨੇ ਸ਼ਿਕਾਇਕਤ ਕੀਤੀ ਕਿ ਅਵਤਾਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਗੁਜਰਪੁਰ ਵਲੋਂ ਆਪਣੇ ਝੋਨੇ ਦੇ ਖੇਤਾਂ ਵਿਚ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਖੱਬੇ ਡੋਗਰਾਂ ਵਿਖੇ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਖੇਤਾਂ ਵਿਚ ਝੋਨੇ ਦੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਜੀਓਬਾਲਾ ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਆਪਣੇ ਝੋਨੇ ਦੇ ਖੇਤਾਂ ਵਿਚ ਨਾੜ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਪੁਲਿਸ ਪਾਰਟੀ ਸਮੇਤ ਕਸਬਾ ਖਾਲੜਾ ਦੇ ਪਿੰਡ ਦੋਦੇ, ਡੱਲ ਆਦਿ ਨੂੰ ਗਸ਼ਤ ਨੂੰ ਜਾ ਰਹੇ ਤਾਂ ਉਨ੍ਹਾਂ ਦੇਖਿਆ ਕਿ ਡਿਫੈਂਸ ਡਰੇਨ ਪਿੰਡ ਕਲਸੀਆਂ ਖੁਰਦ ਵਿਖੇ ਕਿਸੇ ਅਣਪਛਾਤੇ ਵਿਅਕਤੀ ਨੇ ਖੇਤਾਂ ਵਿਚ ਝੋਨੇ ਦੇ ਨਾੜ ਨੂੰ ਅੱਗ ਲਗਾਈ ਹੋਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਵਿਖੇ ਕਲੱਸਟਰ ਅਫਸਰ ਜਗਵੰਤ ਸਿੰਘ ਜੇ.ਈ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਬ ਡਵੀਜਨ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਕਸ਼ਮੀਰ ਕੌਰ ਪੁੱਤਰੀ ਗੁਰਬਚਨ ਸਿੰਘ ਵਾਸੀ ਪੱਟੀ ਨੇ ਝੋਨੇ ਦੇ ਖੇਤ ਵਿਚ ਨਾੜ ਨੂੰ ਅੱਗ ਲਗਾਈ ਹੋਈ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਇਕ ਔਰਤ ਨੂੰ ਗਿ੍ਫਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਅੱਗ ਲਗਾਉਣ ਦੀ ਬਜਾਏ ਇਨ-ਸੀਟੂ ਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ ਕਿਸਾਨ - ਮੁੱਖ ਖੇਤੀਬਾੜੀ ਅਫ਼ਸਰ
Ad Position 24