28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾਂ ’ਤੇ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 28-10-2026
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾਂ ’ਤੇ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਸਤਗੜ ਰੋਡ ਤੋਂ ਦਰਸ਼ਨ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਮਸਤਗੜ, ਰਾਜਨ ਸਿੰਘ ਪੁੱਤਰ ਕਰਨੈਲ ਸਿੰਘ, ਸਾਜਨ ਸਿੰਘ ਪੁੱਤਰ ਮੰਗਤ ਸਿੰਘ ਵਾਸੀਅਨ ਖੇਮਕਰਨ ਨੂੰ ਹੈਰੋਇਨ ਪੀਂਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਮਨਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਕੋਟ ਧਰਮ ਚੰਦ ਕਲਾਂ ਦੇ ਸਮਸ਼ਾਨਘਾਟ ਤੋਂ ਵੰਸ਼ਦੀਪ ਸਿੰਘ ਉਰਫ ਬੂਟਾ ਕਬੂਤਰਵਾਲਾਂ ਵਾਲਾ ਪੁੱਤਰ ਪ੍ਰਗਟ ਸਿੰਘ ਵਾਸੀ ਪੱਕਾ ਕਿਲਾ ਝਬਾਲ, ਵਿਸ਼ਾਲ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪੱਕਾ ਕਿੱਲਾ ਝਬਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਵੱਖ-ਵੱਖ ਪਿੰਡਾਂ ਨੂੰ ਗਸ਼ਤ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੰਗਰੇਜ ਸਿੰਘ ਪੁੱਤਰ ਉਰਫ ਗੇਜਾ ਪੁੱਤਰ ਬਚਨ ਸਿੰਘ ਵਾਸੀ ਸੇਰੋਂ ਘਰ ਵਿਚ ਹੈਰੋਇਨ ਵੇਚ ਰਿਹਾ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਅੰਗਰੇਜ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ, 4 ਹਜ਼ਾਰ ਰੁਪਏ ਦੀ ਡਰੱਗ ਮਨੀ ਤੋਂ ਇਲਾਵਾ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਚ.ਸੀ. ਨਿਰਮਲਜੀਤ ਸਿੰਘ ਨੇ ਉਹ ਪੁਲਿਸ ਪਾਟਰੀ ਸਮੇਤ ਥਾਣਾ ਸਰਹਾਲੀ ਤੋਂ ਸਮਸ਼ਾਨਘਾਘਾਟ ਦਦੇਹਰ ਸਾਹਿਬ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਉਹ ਨਦੋਹਰ ਰੋਡ ’ਤੇ ਪਹੁੰਚੇ ਤਾਂ 2 ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜ ਲੱਗੇ ਤਾਂ ਪੁਲਿਸ ਪਾਰਟੀ ਨੇ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਵਿਸ਼ਾਲ ਸਿੰਘ ਉਰਫ ਵਿਸ਼ਾਲ ਪੁੱਤਰ ਗੁਰਬਾਜ ਸਿੰਘ ਵਾਸੀ ਕਿੜੀਆ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਸਮੇਲ ਸਿੰਘ ਵਾਸੀ ਲਹਿੰਦੀ ਕੋਟ ਧਰਮ ਚੰਦ ਕਲਾਂ ਹਾਲ ਵਾਸੀ ਬਿੱਲਿਆਵਾਲਾ ਵਜੋਂ ਹੋਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਕਦੀ ਅਤੇ ਗਹਿਣੇ ਚੋਰੀ ਕਰਨ ’ਤੇ ਇਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 5 ਖ਼ਿਲਾਫ਼ ਮਾਮਲਾ ਦਰਜ
Ad Position 24