27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਰਾਜ ਪੱਧਰੀ ਸੁੰਦਰ ਲਿਖਾਈ ਮੁਕਾਬਲੇ ’ਚ ਰਹੀ ਜੇਤੂ

ਗੋਇੰਦਵਾਲ ਸਾਹਿਬ, 27 ਅਕਤੂਬਰ (ਸਕੱਤਰ ਸਿੰਘ ਅਟਵਾਲ)– ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਰਵਾਏ ਗਏ ਪੰਜਾਬ ਪੱਧਰੀ ਧਾਰਮਿਕ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਨਿਮਰਤ ਕੌਰ ਬਾਵਾ ਨੇ ਸੁੰਦਰ ਲਿਖਾਈ ਪ੍ਰਤਿਯੋਗਤਾ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣ ਦੀ ਇਹ ਸ਼ਾਨਦਾਰ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਮਾਣ ਹੈ।

Ad Position 21
No active advertisement
ਰਾਜ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਵਿਚ ਰਹੀ ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ.ਜਤਿੰਦਰਪਾਲ ਸਿੰਘ ਰੰਧਾਵਾ, ਪਿ੍ੰਸੀਪਲ ਮਨੀਸ਼ਾ ਸੂਦ ਅਤੇ ਸਟਾਫ਼। ਤਸਵੀਰ– ਅਟਵਾਲ 28-10-2026
ਗੋਇੰਦਵਾਲ ਸਾਹਿਬ, 27 ਅਕਤੂਬਰ (ਸਕੱਤਰ ਸਿੰਘ ਅਟਵਾਲ)– ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਰਵਾਏ ਗਏ ਪੰਜਾਬ ਪੱਧਰੀ ਧਾਰਮਿਕ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਨਿਮਰਤ ਕੌਰ ਬਾਵਾ ਨੇ ਸੁੰਦਰ ਲਿਖਾਈ ਪ੍ਰਤਿਯੋਗਤਾ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣ ਦੀ ਇਹ ਸ਼ਾਨਦਾਰ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਮਾਣ ਹੈ। ਗੁਰਪੁਰਬ ਦੀ ਪਵਿੱਤਰਤਾ ਅਤੇ ਧਾਰਮਿਕ ਸਿੱਖਿਆ ਦੇ ਪ੍ਰਚਾਰ-ਪ੍ਰਸਾਰ ਦੇ ਉਦੇਸ਼ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਗਪਗ 41 ਸਕੂਲਾਂ ਨੇ ਭਾਗ ਲਿਆ। ਸੂਬਾ ਪੱਧਰ ਦੇ ਇਸ ਸਖ਼ਤ ਮੁਕਾਬਲੇ ਵਿਚ ਨਿਮਰਤ ਕੌਰ ਬਾਵਾ ਨੇ ਆਪਣੀ ਸੁੰਦਰ ਲਿਖਣ-ਸ਼ੈਲੀ, ਅੱਖਰਾਂ ਦੀ ਇਕਸਾਰਤਾ ਅਤੇ ਲਿਖਾਈ ਦੀ ਸੁਚੱਜੀ ਪੇਸ਼ਕਾਰੀ ਸਦਕਾ ਜੱਜ ਸਾਹਿਬਾਨ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਸੁੰਦਰ ਲਿਖਾਈ ਕੇਵਲ ਅੱਖਰਾਂ ਨੂੰ ਸੁੰਦਰ ਢੰਗ ਨਾਲ ਲਿਖਣ ਦੀ ਕਲਾ ਹੀ ਨਹੀਂ, ਸਗੋਂ ਇਹ ਇਕਾਗਰਤਾ, ਧੀਰਜ, ਅਨੁਸ਼ਾਸਨ ਅਤੇ ਸਿਰਜਣਾਤਮਕਤਾ ਦਾ ਵੀ ਪ੍ਰਤੀਕ ਹੈ। ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਨਾਲ-ਨਾਲ ਸਿੱਖ ਧਰਮ ਅਤੇ ਗੁਰਮਤਿ ਨਾਲ ਜੁੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਨਿਮਰਤ ਕੌਰ ਦੀ ਪ੍ਰਾਪਤੀ ਸੰਸਥਾ ਦੇ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੀ ਹੈ। ਨਿਮਰਤ ਕੌਰ ਬਾਵਾ, ਸਪੁੱਤਰੀ ਹਰਜਿੰਦਰ ਸਿੰਘ ਨੇ ਇਹ ਸਫ਼ਲਤਾ ਆਪਣੀ ਨਿਰੰਤਰ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੀ। ਇਸ ਪ੍ਰਾਪਤੀ ਲਈ ਉਸ ਦੀ ਤਿਆਰੀ ਪੰਜਾਬੀ ਅਧਿਆਪਕਾ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਕਰਵਾਈ ਗਈ, ਜਿਨ੍ਹਾਂ ਦੀ ਸੁਚੱਜੀ ਅਗਵਾਈ ਅਤੇ ਮਾਰਗਦਰਸ਼ਨ ਨੇ ਵਿਦਿਆਰਥਣ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਈ। ਵਿਦਿਆਰਥਣ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਸੂਦ ਨੇ ਨਿਮਰਤ ਕੌਰ ਬਾਵਾ, ਉਸਦੇ ਮਾਪਿਆਂ ਅਤੇ ਪੰਜਾਬੀ ਅਧਿਆਪਕਾ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਵਲੋਂ ਆਰੰਭੀ ‘ਵੋਟ ਬਚਾਓ–ਦੇਸ਼ ਬਚਾਓ’ ਮੁਹਿੰਮ ਦਾ ਮਕਸਦ ਹਰ ਯੋਗ ਨਾਗਰਿਕ ਦੀ ਵੋਟ ਦੀ ਰੱਖਿਆ ਕਰਨਾ - ਰਾਜਬੀ... ਅਗਲੀ ਖ਼ਬਰ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ - ਚੇਅਰਮੈਨ ਹਰਵੰਤ ਸਿੰਘ
Ad Position 24