27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਉਪਲ ’ਚ ਕਿਸਾਨ ਵਲੋਂ ਲਾਈ ਅੱਗ ਬੁਝਾਈ

ਖਡੂਰ ਸਾਹਿਬ, 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਤਰਨ ਤਾਰਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਉਪਲ ਵਿਖੇ ਕਿਸਾਨ ਭੁਪਿੰਦਰ ਪੁੱਤਰ ਬਖਸ਼ੀਸ਼ ਸਿੰਘ ਵਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬੁਝਾਇਆ।

Ad Position 21
No active advertisement
ਪਰਾਲੀ ਨੂੰ ਅੱਗ ਲੱਗਣ ਵਾਲੇ ਸਥਾਨ ’ਤੇ ਪਹੁੰਚੇ ਡਾ. ਯਾਦਵਿੰਦਰ ਸਿੰਘ। ਤਸਵੀਰ: ਕੁਲਾਰ ਪੱਟੀ ਤੋਂ ਪ੍ਰਿੰਗੜੀ ਰੋਡ ਦੀ ਸੜਕ ਦਾ ਨਿਰਮਾਣ ਸ਼ੁਰੂ ਕਰਵਾਉਣ ਮੌਕੇ ਜਸਕੰਵਰ ਸਿੰਘ ਜੱਸਾ ਪੱਟੀ ਤੇ ਹੋਰ। ਤਸਵੀਰ: ਖਹਿਰਾ 28-10-2026
ਖਡੂਰ ਸਾਹਿਬ, 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਤਰਨ ਤਾਰਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਉਪਲ ਵਿਖੇ ਕਿਸਾਨ ਭੁਪਿੰਦਰ ਪੁੱਤਰ ਬਖਸ਼ੀਸ਼ ਸਿੰਘ ਵਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬੁਝਾਇਆ। ਇਸ ਮਾਮਲੇ ਵਿਚ ਚਲਾਣ ਕੱਟਣ, ਜੁਰਮਾਨਾ ਲਗਾਉਣ ਅਤੇ ਨਿਯਮਾਂ ਅਨੁਸਾਰ ਰੈੱਡ ਐਂਟਰੀ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਯਾਦਵਿੰਦਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਖਡੂਰ ਸਾਹਿਬ, ਨਾਗੋਕੇ, ਨਾਗੋਕੇ ਮੋੜ, ਮੀਆਂਵਿੰਡ, ਉੱਪਲ, ਕੋਟਲੀ ਸਰੂ ਖਾਂ ਸਮੇਤ ਹੋਰ ਪਿੰਡਾਂ ਵਿਚ ਖੇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਡਾ. ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ ਅਤੇ ਹੋਰ ਉਪਲਬਧ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿਚ ਨਹੀਂ ਲਿਆ ਜਾਵੇਗਾ। ਕਿਸਾਨ ਵਾਤਾਵਰਨ ਅਤੇ ਜ਼ਮੀਨ ਦੀ ਸਿਹਤ ਦੀ ਰਾਖੀ ਲਈ ਸਹਿਯੋਗ ਦੇਣ ਅਤੇ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾਉਣ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਤਿਉਹਾਰਾਂ ਤੋਂ ਪਹਿਲਾਂ ਭੋਜਨ ਸੁਰੱਖਿਆ ਸੰਬੰਧੀ ਵਿਸ਼ੇਸ਼ ਮੁਹਿੰਮ ਜਾਰੀ-ਜ਼ਿਲ੍ਹਾ ਸਿਹਤ ਅਫ਼ਸਰ ਅਗਲੀ ਖ਼ਬਰ ਨੈਸ਼ਨਲ ਟ੍ਰੇਡਰਸ ਵੈੱਲਫੇਅਰ ਦੇ ਚੇਅ. ਸੁਨੀਲ ਜੇ ਸਿੰਘੀ ਅੱਜ ਭਿੱਖੀਵਿੰਡ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨਗੇ - ਅਨੂਪ ਸਿ...
Ad Position 24