27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੀ ਅਲਪਾਈਨ ਸਕੂਲ ਦੇ ਵਿਦਿਆਰਥੀ ਮਨਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਵਿਚ ਜਿੱਤਿਆ ਕਾਂਸੀ ਦਾ ਤਗਮਾ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੱਧ)-ਦੀ ਅਲਪਾਈਨ ਸਕੂਲ ਤਰਨ ਤਾਰਨ ਦੇ ਹੋਣਹਾਰ ਵਿਦਿਆਰਥੀ ਮਨਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਤਹਿਤ ਹੋਈ ਸਟੇਟ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਪ੍ਰਾਪਤ ਕੀਤਾ ਹੈ। ਇਹ ਸਟੇਟ ਪੱਧਰੀ ਟੂਰਨਾਮੈਂਟ ਮਿਤੀ 21 ਅਕਤੂਬਰ 2026 ਤੋਂ 23 ਅਕਤੂਬਰ 2026 ਤੱਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ ਸੀ।

Ad Position 21
No active advertisement
ਵਿਦਿਆਰਥੀ ਮਨਪ੍ਰੀਤ ਸਿੰਘ ਜਿੱਤੇ ਹੋਏ ਤਗਮੇ ਨਾਲ। ਤਸਵੀਰ: ਲਵਲੀ 28-10-2026
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੱਧ)-ਦੀ ਅਲਪਾਈਨ ਸਕੂਲ ਤਰਨ ਤਾਰਨ ਦੇ ਹੋਣਹਾਰ ਵਿਦਿਆਰਥੀ ਮਨਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਤਹਿਤ ਹੋਈ ਸਟੇਟ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਪ੍ਰਾਪਤ ਕੀਤਾ ਹੈ। ਇਹ ਸਟੇਟ ਪੱਧਰੀ ਟੂਰਨਾਮੈਂਟ ਮਿਤੀ 21 ਅਕਤੂਬਰ 2026 ਤੋਂ 23 ਅਕਤੂਬਰ 2026 ਤੱਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ ਸੀ। ਮਨਕੀਰਤ ਸਿੰਘ ਨੇ ਇਹ ਪ੍ਰਾਪਤੀ ਅੰਡਰ-14 ਉਮਰ ਵਰਗ ਦੇ 38 ਕਿਲੋਗ੍ਰਾਮ ਭਾਰ ਵਰਗ ਵਿਚ ਹਾਸਲ ਕੀਤੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਲਖਵਿੰਦਰ ਕੌਰ ਨੇ ਮਨਕੀਰਤ ਸਿੰਘ ਅਤੇ ਉਸ ਦੇ ਮਾਤਾ-ਪਿਤਾ ਨੂੰ ਇਸ ਮਹਾਨ ਪ੍ਰਾਪਤੀ ’ਤੇ ਵਧਾਈ ਦਿੱਤੀ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪਰਿਵਾਰ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਪਹੁੰਚਣ ’ਤੇ ਵਿਦਿਆਰਥੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸਟੇਟ ਪੱਧਰ ’ਤੇ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਸਪੀਕਰ-ਕਮ-ਐਡਵਾਈਜ਼ਰ ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਔਰਤ ਕਾਬੂ ਅਗਲੀ ਖ਼ਬਰ ਹਾਵਰਡ ਲੇਨ ਸੀਨੀਅਰ ਸਕੂਲ ਠੱਠਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24