29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ’ਚ ਹੁਣ ਤੱਕ 9,91,794 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)– ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 10,03,214 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 9,91,794 ਮੀਟ੍ਰਿਕ ਟਨ ਖ਼ਰੀਦ ਕੀਤੀ ਗਈ ਹੈ।

Ad Position 21
No active advertisement
ਸ੍ਰੀ ਰਾਹੁਲ ਡਿਪਟੀ ਕਮਿਸ਼ਨਰ 29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)– ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 10,03,214 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 9,91,794 ਮੀਟ੍ਰਿਕ ਟਨ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 4,54,566 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 243833, ਪਠਸਪ ਵੱਲੋਂ 168454, ਪੰਜਾਬ ਰਾਜ ਗੋਦਾਮ ਨਿਗਮ ਵਲੋਂ 118986 ਅਤੇ ਵਪਾਰੀਆਂ ਵੱਲੋਂ 5955 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 2026.92 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਸਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਂ-ਸਾਰਣੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਚੈਂਪੀਅਨਸ਼ਿਪ ਵਿਚ ਮੈਡਲ ਜੇਤੂ ਖਿਡਾਰੀ ਸਕਾਲਰਸ਼ਿਪ ਲਈ 15 ਤੱਕ ਭਰਨ ਫਾਰਮ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਤਰਨ ਤਾਰਨ ਵਿਖੇ ਅੰਡਰ-14 ਨੈਸ਼ਨਲ ਕਬੱਡੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼
Ad Position 24