ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ
ਤਰਨ ਤਾਰਨ, 28 ਅਕਤੂਬਰ ( ਪਰਮਜੀਤ ਜੋਸ਼ੀ)-ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 28 ਅਕਤੂਬਰ ( ਪਰਮਜੀਤ ਜੋਸ਼ੀ)-ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਇੰਦਰਜੀਤ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਬਾਗੜੀਆਂ ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਬਾਕੀਪੁਰ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਵਿਖੇ ਪਟਵਾਰੀ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਨਜਿੰਦਰ ਸਿੰਘ ਪੁੱਤਰ ਅਮਰਿੰਦਰ ਸਿੰਘ ਪੁੱਤਰਾਨ ਵਾਸੀ ਲਾਖਣਾ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਵਿਖੇ ਹਰਪ੍ਰਤਾਪ ਸਿੰਘ ਕਲੱਸਟਰ ਅਫਸਰ ਨੇ ਸ਼ਿਕਾਇਤ ਕੀਤੀ ਕਿ ਜਸਵੰਤ ਸਿੰਘ ਪੁੱਤਰ ਊਧਮ ਸਿੰਘ ਵਾਸੀ ਭੈਣੀ ਮੱਸਾ ਸਿੰਘ ਵਲੋਂ ਆਪਣੀ ਜ਼ਮੀਨ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।