29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇ ਬੁਨਿਆਦੀ ਢਾਂਚੇ ਅਤੇ ਸਫ਼ਾਈ ਪ੍ਰਣਾਲੀ ’ਚ ਆਇਆ ਕ੍ਰਾਂਤੀਕਾਰੀ ਬਦਲਾਅ-ਸਕੱਤਰ ਸਿੰਘ ਸੰਧੂ

ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)– ਪੰਜਾਬ ਰਾਜ ਪ੍ਰਵਾਸੀ ਭਾਰਤੀ ਕਮਿਸ਼ਨ ਦੇ ਡਾਇਰੈਕਟਰ ਸਕੱਤਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਸੀਵਰੇਜ, ਗਲੀਆਂ-ਨਾਲੀਆਂ ਦੀ ਪੱਕੀ ਉਸਾਰੀ ਅਤੇ ਗੰਦੇ ਪਾਣੀ ਦੇ ਨਿਪਟਾਰੇ ਲਈ ਇਤਿਹਾਸਕ ਕੰਮ ਕੀਤੇ ਹਨ। ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੀਆਂ 166 ਸ਼ਹਿਰੀ ਇਕਾਈਆਂ ਵਿਚ ਗੰਦੇ ਪਾਣੀ ਨੂੰ ਸਾਫ਼ ਕਰਨ ਲਈ 225 ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਟੀਚਾ ਮਿੱਥਿਆ ਗਿਆ ਹੈ, ਜਿਨ੍ਹਾਂ ਵਿਚੋਂ 148 ਪਲਾਂਟ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਬਾਕੀ 77 ਪਲਾਂਟ ਅੰਮ੍ਰਿਤ 2.

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)– ਪੰਜਾਬ ਰਾਜ ਪ੍ਰਵਾਸੀ ਭਾਰਤੀ ਕਮਿਸ਼ਨ ਦੇ ਡਾਇਰੈਕਟਰ ਸਕੱਤਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਸੀਵਰੇਜ, ਗਲੀਆਂ-ਨਾਲੀਆਂ ਦੀ ਪੱਕੀ ਉਸਾਰੀ ਅਤੇ ਗੰਦੇ ਪਾਣੀ ਦੇ ਨਿਪਟਾਰੇ ਲਈ ਇਤਿਹਾਸਕ ਕੰਮ ਕੀਤੇ ਹਨ। ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੀਆਂ 166 ਸ਼ਹਿਰੀ ਇਕਾਈਆਂ ਵਿਚ ਗੰਦੇ ਪਾਣੀ ਨੂੰ ਸਾਫ਼ ਕਰਨ ਲਈ 225 ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਟੀਚਾ ਮਿੱਥਿਆ ਗਿਆ ਹੈ, ਜਿਨ੍ਹਾਂ ਵਿਚੋਂ 148 ਪਲਾਂਟ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਬਾਕੀ 77 ਪਲਾਂਟ ਅੰਮ੍ਰਿਤ 2.0 ਅਤੇ ਸਵੱਛ ਭਾਰਤ ਮਿਸ਼ਨ ਅਧੀਨ ਤੇਜ਼ੀ ਨਾਲ ਉਸਾਰੇ ਜਾ ਰਹੇ ਹਨ, ਜੋ ਦਸੰਬਰ 2026 ਤੱਕ ਮੁਕੰਮਲ ਕਰ ਲਏ ਜਾਣਗੇ। ਪੇਂਡੂ ਖੇਤਰਾਂ ਦੇ ਵਿਕਾਸ ਲਈ 4,573 ਕਰੋੜ ਰੁਪਏ ਦੇ ਰਾਖਵੇਂ ਬਜਟ ਰਾਹੀਂ ਪਿੰਡਾਂ ਦੀਆਂ ਗਲੀਆਂ-ਨਾਲੀਆਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ ਅਤੇ ਸੂਬੇ ਦੇ ਲਗਪਗ 15,000 ਛੱਪੜਾਂ ਦੀ ਸਫ਼ਾਈ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਹੁਣ ਤੱਕ 1,100 ਤੋਂ ਵੱਧ ਛੱਪੜਾਂ ਵਿਚੋਂ ਗਾਰ ਕੱਢ ਕੇ ਉਨ੍ਹਾਂ ਦੇ ਪਾਣੀ ਨੂੰ ਸਿੰਚਾਈ ਯੋਗ ਬਣਾਇਆ ਗਿਆ ਹੈ। ਠੋਸ ਕੂੜਾ ਪ੍ਰਬੰਧਨ ਅਤੇ ਸ਼ਹਿਰਾਂ ਦੀ ਸੁੰਦਰਤਾ ਲਈ ਸਰਕਾਰ ਵਲੋਂ 166 ਸ਼ਹਿਰਾਂ ਵਿੱਚ ਮਿਸ਼ਨ-ਮੋਡ ਅਧੀਨ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਕੂੜੇ ਦੇ ਪਹਾੜਾਂ ਦਾ ਸਥਾਈ ਹੱਲ ਕੀਤਾ ਜਾ ਸਕੇ। ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਬੀਮਾਰੀਆਂ ਤੋਂ ਨਿਜਾਤ ਦਿਵਾਈ ਹੈ, ਸਗੋਂ ਵਿਦੇਸ਼ਾਂ ਵਿਚ ਬੈਠੇ ਪ੍ਰਵਾਸੀ ਪੰਜਾਬੀਆਂ ਵਿੱਚ ਵੀ ਆਪਣੀ ਮਿੱਟੀ ਦੇ ਵਿਕਾਸ ਪ੍ਰਤੀ ਭਰੋਸਾ ਵਧਾਇਆ ਹੈ, ਜੋ “ਰੰਗਲਾ ਪੰਜਾਬ” ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਵੱਡੀ ਪੁਲਾਂਘ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਅਰਦਾਸ ਸਮਾਗਮ ਅਗਲੀ ਖ਼ਬਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ
Ad Position 24