29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ ਸਮਾਂ ਸਾਰਣੀ

ਤਰਨ ਤਾਰਨ , 28 ਅਕਤੂਬਰ (ਪਰਮਜੀਤ ਜੋਸ਼ੀ)-ਠੰਢ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ 2 ਨਵੰਬਰ ਤੋਂ ਲਾਗੂ ਹੋਵੇਗੀ।

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ , 28 ਅਕਤੂਬਰ (ਪਰਮਜੀਤ ਜੋਸ਼ੀ)-ਠੰਢ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ 2 ਨਵੰਬਰ ਤੋਂ ਲਾਗੂ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਅਤੇ ਅੰਮ੍ਰਿਤਸਰ ਕੰਵਲਜੀਤ ਸਿੰਘ ਸੰਧੂ ਨੇ ਦੱਸਿਆ ਕਿ 2 ਨਵੰਬਰ ਤੋਂ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ। ਉੱਥੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਅਤੇ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਨੇ ਦੱਸਿਆ ਕਿ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 2 ਨਵੰਬਰ ਤੋਂ ਸਵੇਰੇ 9:00 ਵਜੇ ਖੁੱਲ੍ਹਣਗੇ ਅਤੇ ਸ਼ਾਮ 3:20 ਵਜੇ ਛੁੱਟੀ ਹੋਵੇਗੀ। ਦੋਵਾਂ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਸਮੂਹ ਸਕੂਲ ਮੁਖੀਆਂ ਨੂੰ ਸਿੱਖਿਆ ਵਿਭਾਗ ਦੀਆਂ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਐੱਮ.ਏ. ਲਾਇਨਜ਼ ਕਲੱਬ ਯੂਕੇ ਐਜੂਕੇਸ਼ਨ ਦੀ ਟੀਮ ਨੇ ਵਿਦਿਆਰਥੀਆਂ ਨੂੰ ਨਵੀਂ ਕਾਰਜਸ਼ੈਲੀ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਤਿੰਨ ਅਧਿਆਪਕਾਵਾਂ ਡਾ. ਏ.ਪੀ.ਜੇ. ਅਬਦੁਲ ਕਲਾਮ ਐਵਾਰਡ ਨਾਲ ਸਨਮਾਨਿਤ
Ad Position 24