29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਐੱਮ.ਐੱਮ.ਏ. ਲਾਇਨਜ਼ ਕਲੱਬ ਯੂਕੇ ਐਜੂਕੇਸ਼ਨ ਦੀ ਟੀਮ ਨੇ ਵਿਦਿਆਰਥੀਆਂ ਨੂੰ ਨਵੀਂ ਕਾਰਜਸ਼ੈਲੀ ਬਾਰੇ ਜਾਣਕਾਰੀ ਦਿੱਤੀ

ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਐੱਮ. ਐੱਮ.

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਐੱਮ.ਐੱਮ.ਏ. ਲਾਇਨਜ਼ ਕਲੱਬ ਯੂਕੇ ਐਜੂਕੇਸ਼ਨ ਟੀਮ ਦੇ ਮੈਂਬਰ ਜੋ ਬਾਇਡ ਸਕੂਲ ਵਿਚ ਪੁੱਜਣ ’ਤੇ ਪਿ੍ੰਸੀਪਲ ਕੰਵਲਜੀਤ ਕੌਰ ਨੇ ਨਿੱਘਾ ਸਵਾਗਤ ਕੀਤਾ। ਇਸ ਟੀਮ ਦੇ ਮੈਂਬਰ ਜੋ ਬਾਇਡ (ਸਟੇਟ ਹੈਡ ਆਫ ਪ੍ਰਾਇਮਰੀ ਐਜੂਕੇਸ਼ਨ ਯੂਨੀਵਰਸਿਟੀ ਆਫ ਡਰਬੀ, ਦਲਜੀਤ ਕੌਰ ਸੈਕੰਡਰੀ ਸਟੈਮ ਐਜੂਕੇਟਰ ਅਤੇ ਜਤਿੰਦਰ ਸਿੰਘ ਮੈਥ ਲੀਡ ਨੇ ਵੱਖ-ਵੱਖ ਕਲਾਸਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਰਤੇ ਜਾਂਦੇ ਤਰੀਕਿਆਂ ਦੀ ਘੋਖ ਪੜਤਾਲ ਕੀਤੀ। ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੇਰਵਾ ਲਿਆ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਵਿਚ ਜਾ ਕੇ ਸਰਵੇਖਣ ਕੀਤਾ। ਉਨ੍ਹਾਂ ਨੇ ਪੜ੍ਹਨ ਪੜ੍ਹਾਉਣ ਦੇ ਤਰੀਕਿਆਂ ਵਿਚ ਤਬਦੀਲੀ ਲਿਆਉਣ ਲਈ ਸਪੀਡੀ ਟ੍ਰੇਨਿੰਗ ਦੁਆਰਾ ਅਧਿਆਪਕਾਂ ਨੂੰ ਆਧੁਨਿਕ ਕਾਰਜਸ਼ੈਲੀ ਨਾਲ ਜਾਣੂ ਕਰਵਾਇਆ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਪੁੱਜੀ ਟੀਮ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਸ ਟੀਮ ਦੁਆਰਾ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀਨੀ. ਸੈਕੰ. ਸਕੂਲ ਭਰੋਵਾਲ ਵਿਖੇ ਬੱਚੇ ਅੰਮ੍ਰਿਤਪਾਨ ਕਰਕੇ ਸਿੰਘ ਸਜੇ ਅਗਲੀ ਖ਼ਬਰ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ ਸਮਾਂ ਸਾਰਣੀ
Ad Position 24