ਮਾਤਾ ਸਾਹਿਬ ਕੌਰ ਮਾਡਰਨ ਸੀਨੀ. ਸੈਕੰ. ਸਕੂਲ ਭਰੋਵਾਲ ਵਿਖੇ ਬੱਚੇ ਅੰਮ੍ਰਿਤਪਾਨ ਕਰਕੇ ਸਿੰਘ ਸਜੇ
ਫਤਿਆਬਾਦ 28 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬੱਚਿਆਂ ਨੇ ਅੰਮ੍ਰਿਤ ਸੰਚਾਰ ਦੀ ਪਵਿੱਤਰ ਰਸਮ ਵਿਚ ਭਾਗ ਲਿਆ। ਇਸ ਮੌਕੇ ਬੱਚਿਆਂ ਨੇ ਸਿੱਖੀ ਦੇ ਸਿਧਾਂਤਾਂ ਅਤੇ ਗੁਰਮਤਿ ਮਰਿਆਦਾ ਨਾਲ ਜੁੜਨ ਦਾ ਉਪਰਾਲਾ ਕੀਤਾ।
ਫਤਿਆਬਾਦ 28 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬੱਚਿਆਂ ਨੇ ਅੰਮ੍ਰਿਤ ਸੰਚਾਰ ਦੀ ਪਵਿੱਤਰ ਰਸਮ ਵਿਚ ਭਾਗ ਲਿਆ। ਇਸ ਮੌਕੇ ਬੱਚਿਆਂ ਨੇ ਸਿੱਖੀ ਦੇ ਸਿਧਾਂਤਾਂ ਅਤੇ ਗੁਰਮਤਿ ਮਰਿਆਦਾ ਨਾਲ ਜੁੜਨ ਦਾ ਉਪਰਾਲਾ ਕੀਤਾ। ਅੰਮ੍ਰਿਤ ਸੰਚਾਰ ਸਿੱਖ ਧਰਮ ਦੀ ਇਕ ਮਹੱਤਵਪੂਰਨ ਧਾਰਮਿਕ ਰਸਮ ਹੈ, ਜੋ ਸਿੱਖਾਂ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਇਸ ਧਾਰਮਿਕ ਸਮਾਗਮ ਵਿਚ ਹਰਪ੍ਰੀਤ ਸਿੰਘ, ਅਗਮਜੋਤ ਸਿੰਘ, ਅੰਸ਼ਦੀਪ ਸਿੰਘ, ਹਰਮਨਪ੍ਰੀਤ ਸਿੰਘ, ਜਸਕਰਨਦੀਪ ਸਿੰਘ, ਜੈਰੂਪ ਸਿੰਘ, ਅਰੁਣਪ੍ਰੀਤ ਸਿੰਘ, ਗੁਰਨੂਰ ਕੌਰ, ਕਰਨਵੀਰ ਸਿੰਘ, ਸੁਖਰਾਜ ਸਿੰਘ, ਕਮਲਜੋਤ ਸਿੰਘ, ਬੱਬੀ ਕੌਰ, ਅਵਲਨੂਰ ਸਿੰਘ, ਜਸਮੀਨ ਕੌਰ, ਗੁਰਸੰਪਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸੁਖਵਿੰਦਰ ਕੌਰ, ਡਾਇ. ਤਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਮੈਨੇਜ਼ਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਨਵਜੋਤੀ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਇਸ ਪਵਿੱਤਰ ਮੌਕੇ ’ਤੇ ਵਧਾਈ ਦਿੱਤੀ।