ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਮੌਕੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਮੌਕੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਕੀਰਤਨ ਕਰਕੇ ਆਈ ਹੋਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ ਅਤੇ ਵਾਹਿਗੁਰੂ ਜੀ ਦੀ ਹਜੂਰੀ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ ਗਿਆ। ਸਮਾਗਮ ਦੌਰਾਨ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਵਿਖੇ ਰੰਗ ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਹੋਇਆ ਸੀ। ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਵਲੋਂ ਆਤਿਸ਼ਬਾਜੀ ਅਤੇ ਦੀਪਮਾਮਲਾ ਕੀਤੀ ਗਈ। ਲੰਗਰ ਹਾਲ ਵਿਖੇ ਗੁਰੂ ਕੇ ਲੰਗਰ ਅਤੁੱਟ ਸੰਗਤਾਂ ਵਿਚ ਵਰਤਦੇ ਰਹੇ। ਸਮਾਗਮ ਦੌਰਾਨ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਪੱਟੀ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਹੈੱਡ ਗ੍ਰੰਥੀ ਗੁਰਜੰਟ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਹੀਰਾ ਸਿੰਘ ਅਤੇ ਸਮੁੱਚੇ ਸਟਾਫ ਵਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ।