29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕੇਂਦਰੀ ਜੇਲ੍ਹ ਗੋਇੰਦਵਾਲ ’ਚ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਗੋਇੰਦਵਾਲ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਦੀ ਚੈਕਿੰਗ ਦੌਰਾਨ 6 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਏ ਹਨ।

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਗੋਇੰਦਵਾਲ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਦੀ ਚੈਕਿੰਗ ਦੌਰਾਨ 6 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਕੇਂਦਰੀ ਜੇਲ੍ਹ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਥਾਣਾ ਗੋਇੰਦਵਾਲ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ 26 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਰਾਜਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਸੁਰਸਿੰਘ ਭਿੱਖੀਵਿੰਡ ਜ਼ਿਲ੍ਹਾ ਤਰਨ ਤਾਰਨ ਪਾਸੋਂ ਇਕ ਕੀਪੈਡ ਮੋਬਾਈਲਫੋਨ ਸਮੇਤ ਸਿੰਮ ਬਰਾਮਦ ਹੋਈ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਦਿੱਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 25 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਾਹਿਲਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੱਦੋਵਾਲੀ ਝੰਡੇਰ, ਅਰਸ਼ਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰੋਡਾਂਵਾਲੀ ਖੁਰਦ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ 5 ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਏ ਹਨ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸਰਾਜ ਨੇ ਲਿਖਤੀ ਸ਼ਿਕਾਇਤ ਪੁਲਿਸ ਨੂੰ ਕੀਤੀ ਕਿ 26 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੌਸ਼ਹਿਰਾ ਖੁਰਦ ਮਜੀਠਾ ਰੋਡ, ਵਿਸ਼ਾਲਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਅਵਤਾਰ ਐਵੀਨਊ ਮਜੀਠਾ ਰੋਡ, ਹਰਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਬੂਲੋਵਾਲ ਹੁਸ਼ਿਆਰਪੁਰ ਪਾਸੋਂ ਚੈਕਿੰਗ ਦੌਰਾਨ 7 ਟੱਚ ਸਕਰੀਨ ਮੋਬਾਈਲ ਫੋਨ ਅਤੇ 6 ਸਿੰਮ ਬਰਾਮਦ ਹੋਈਆਂ ਹਨ। ਇਸ ਸੰਬੰਧ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24