28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਾਬੰਦੀਆਂ ਅਤੇ ਪ੍ਰਸ਼ਾਸਨਿਕ ਦਾਅਵਿਆਂ ਦੇ ਬਾਵਜੂਦ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੇਰੋਕ ਜਾਰੀ

ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਸਿੰਗਲ ਯੂਜ਼ ਪਲਾਸਟਿਕ ‘ਤੇ ਸਰਕਾਰ ਵਲੋਂ ਲਗਾਈਆਂ ਗਈਆਂ ਸਖ਼ਤ ਰੋਕਾਂ ਅਤੇ ਸੰਬੰਧਿਤ ਵਿਭਾਗਾਂ ਵਲੋਂ ਸਮੇਂ-ਸਮੇਂ ‘ਤੇ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ, ਸਬਜ਼ੀ ਮੰਡੀਆਂ, ਰੇਹੜੀਆਂ-ਫੜ੍ਹੀਆਂ ਅਤੇ ਕਰਿਆਨਾ ਦੁਕਾਨਾਂ ’ਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਹੋਰ ਵਸਤਾਂ ਦੀ ਵਿੱਕਰੀ ਤੇ ਵਰਤੋਂ ਬਿਨਾਂ ਕਿਸੇ ਡਰ ਤੋਂ ਧੜੱਲੇ ਨਾਲ ਚੱਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਸਿੰਗਲ ਯੂਜ਼ ਪਲਾਸਟਿਕ ‘ਤੇ ਸਰਕਾਰ ਵਲੋਂ ਲਗਾਈਆਂ ਗਈਆਂ ਸਖ਼ਤ ਰੋਕਾਂ ਅਤੇ ਸੰਬੰਧਿਤ ਵਿਭਾਗਾਂ ਵਲੋਂ ਸਮੇਂ-ਸਮੇਂ ‘ਤੇ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ, ਸਬਜ਼ੀ ਮੰਡੀਆਂ, ਰੇਹੜੀਆਂ-ਫੜ੍ਹੀਆਂ ਅਤੇ ਕਰਿਆਨਾ ਦੁਕਾਨਾਂ ’ਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਹੋਰ ਵਸਤਾਂ ਦੀ ਵਿੱਕਰੀ ਤੇ ਵਰਤੋਂ ਬਿਨਾਂ ਕਿਸੇ ਡਰ ਤੋਂ ਧੜੱਲੇ ਨਾਲ ਚੱਲ ਰਹੀ ਹੈ। ਦੱਸਣਯੋਗ ਹੈ ਕਿ ਵਾਤਾਵਰਨ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਦੇ ਮੰਤਵ ਨਾਲ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਦੇ ਕੈਰੀ ਬੈਗ, ਥਰਮੋਕੋਲ ਦੀਆਂ ਪਲੇਟਾਂ, ਪਲਾਸਟਿਕ ਦੇ ਚਮਚੇ, ਕੱਪ ਅਤੇ ਸਟ੍ਰਾਅ ਆਦਿ ਦੇ ਨਿਰਮਾਣ, ਭੰਡਾਰਨ ਅਤੇ ਵਿੱਕਰੀ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਾਰੀ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਇਸ ਦੇ ਬਾਵਜੂਦ ਬਾਜ਼ਾਰਾਂ ’ਚ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਅੱਜ ਵੀ ਆਮ ਵਾਂਗ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਸਾਮਾਨ ਦਿੱਤਾ ਜਾ ਰਿਹਾ ਹੈ। ਸਥਾਨਕ ਲੋਕਾਂ ਅਤੇ ਵਾਤਾਵਰਨ ਪ੍ਰੇਮੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਸਿਰਫ਼ ਵਿਖਾਵੇ ਵਜੋਂ ਕਦੇ-ਕਦਾਈਂ ਚੈਕਿੰਗ ਅਭਿਆਨ ਚਲਾਏ ਜਾਂਦੇ ਹਨ। ਇਹ ਮੁਹਿੰਮਾਂ ਸਿਰਫ਼ ਛੋਟੇ ਦੁਕਾਨਦਾਰਾਂ ਜਾਂ ਰੇਹੜੀ ਵਾਲਿਆਂ ਦੇ ਚਲਾਨ ਕੱਟਣ ਤੱਕ ਹੀ ਸੀਮਤ ਰਹਿ ਜਾਂਦੀਆਂ ਹਨ, ਜਦਕਿ ਪਲਾਸਟਿਕ ਦਾ ਵੱਡੇ ਪੱਧਰ ’ਤੇ ਨਿਰਮਾਣ ਅਤੇ ਸਪਲਾਈ ਕਰਨ ਵਾਲੇ ਥੋਕ ਡੀਲਰਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਇਸ ਕਾਰਨ ਇਹ ਪਾਬੰਦੀ ਕਾਗ਼ਜ਼ਾਂ ਤੱਕ ਹੀ ਸਿਮਟ ਕੇ ਰਹਿ ਗਈ ਹੈ।ਸਿੰਗਲ ਯੂਜ਼ ਪਲਾਸਟਿਕ ਦੀ ਲਗਾਤਾਰ ਵਰਤੋਂ ਕਾਰਨ ਵਾਤਾਵਰਨ ਅਤੇ ਜਨ-ਜੀਵਨ ’ਤੇ ਗੰਭੀਰ ਅਸਰ ਪੈ ਰਿਹਾ ਹੈ। ਸ਼ਹਿਰ ਦੇ ਨਾਲੇ ਅਤੇ ਸੀਵਰੇਜ ਸਿਸਟਮ ਇਨ੍ਹਾਂ ਪਲਾਸਟਿਕ ਬੈਗਾਂ ਕਾਰਨ ਅਕਸਰ ਜਾਮ ਰਹਿੰਦੇ ਹਨ, ਜਿਸ ਨਾਲ ਬਰਸਾਤ ਦੇ ਦਿਨਾਂ ਵਿਚ ਗਲੀਆਂ-ਮੁਹੱਲਿਆਂ ’ਚ ਗੰਦਾ ਪਾਣੀ ਭਰ ਜਾਂਦਾ ਹੈ। ਕੂੜੇ ਦੇ ਢੇਰਾਂ ’ਚ ਪਏ ਇਹ ਲਿਫ਼ਾਫ਼ੇ ਲਾਵਾਰਸ ਪਸ਼ੂਆਂ ਦੀ ਸਿਹਤ ਲਈ ਵੀ ਜਾਨਲੇਵਾ ਸਾਬਤ ਹੋ ਰਹੇ ਹਨ, ਜੋ ਇਨ੍ਹਾਂ ਨੂੰ ਖਾ ਕੇ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਦੂਜੇ ਪਾਸੇ, ਦੁਕਾਨਦਾਰਾਂ ਦਾ ਤਰਕ ਹੈ ਕਿ ਪਲਾਸਟਿਕ ਦੇ ਮੁਕਾਬਲੇ ਕੱਪੜੇ ਜਾਂ ਕਾਗ਼ਜ਼ ਦੇ ਥੈਲੇ ਕਾਫ਼ੀ ਮਹਿੰਗੇ ਪੈਂਦੇ ਹਨ ਅਤੇ ਗਾਹਕ ਵੀ ਘਰੋਂ ਆਪਣੇ ਥੈਲੇ ਲੈ ਕੇ ਆਉਣ ਤੋਂ ਕਤਰਾਉਂਦੇ ਹਨ। ਜਦੋਂ ਤੱਕ ਬਾਜ਼ਾਰ ’ਚ ਸਸਤੇ ਅਤੇ ਹੰਢਣਸਾਰ ਬਦਲ ਆਮ ਉਪਲਬੱਧ ਨਹੀਂ ਹੁੰਦੇ, ਉਦੋਂ ਤੱਕ ਇਸ ਸਮੱਸਿਆ ਦਾ ਪੂਰਾ ਹੱਲ ਨਿਕਲਣਾ ਮੁਸ਼ਕਿਲ ਹੈ। ਜੇਕਰ ਸੰਬੰਧਿਤ ਵਿਭਾਗਾਂ ਨੇ ਹੁਣ ਵੀ ਆਪਣੀ ਢਿੱਲੀ ਕਾਰਗੁਜ਼ਾਰੀ ਨਾ ਸੁਧਾਰੀ, ਤਾਂ ਆਉਣ ਵਾਲੇ ਸਮੇਂ ’ਚ ਇਹ ਸਮੱਸਿਆ ਹੋਰ ਵੀ ਵਿਕਰਾਲ ਰੂਪ ਧਾਰਨ ਕਰ ਲਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਪਹਿਲੀ ਵਾਰ ‘ਸਵਦੇਸ਼ੀ ਦੀਵਾਲੀ ਮੇਲੇ’ ਦਾ ਸ਼ੁਭਾਰੰਭ ਸਵਦੇਸ਼ੀ ਨੂੰ ਉਤਸ਼ਾਹਿਤ ਕਰਨਾ ਸਾਰੇ ਦੇਸ਼ ਵਾਸੀਆਂ ਦਾ ਫ਼... ਅਗਲੀ ਖ਼ਬਰ ਸੁਲਤਾਨਵਿੰਡ ਦੀਆਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਇਲਾਕਿਆਂ ’ਚ ਛਾਇਆ ਹਨ੍ਹੇਰਾ, ਚੋਰੀਆਂ ਦਾ ਖਦਸ਼ਾ ਲੋਕਾਂ ਨੇ ਪ੍ਰਸ਼ਾਸ...
Ad Position 24