28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਿੰਡਾਂ ਦੇ ਵਿਕਾਸ ਨੂੰ ਦੇਖਦੇ ਲੋਕ ਧੜਾਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ-ਵਿਧਾਇਕ ਲਾਲਪੁਰਾ

ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫੈਲੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ 20 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਨ੍ਹਾ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਜੀ ਆਇਆ ਆਖਿਆ ਤੇ ਸਵਾਗਤ ਕੀਤਾ। ਇਸ ਮੌਕੇ ਸਰਪੰਚ ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਫੈਲੋਕੇ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾ ਦੇ ਵਿਕਾਸ ਨੂੰ ਲੈ ਕੇ ਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਫੈਲੋਕੇ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫੈਲੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ 20 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਨ੍ਹਾ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਜੀ ਆਇਆ ਆਖਿਆ ਤੇ ਸਵਾਗਤ ਕੀਤਾ। ਇਸ ਮੌਕੇ ਸਰਪੰਚ ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਫੈਲੋਕੇ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾ ਦੇ ਵਿਕਾਸ ਨੂੰ ਲੈ ਕੇ ਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਫੈਲੋਕੇ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ। ਪਿੰਡ ਫੈਲੋਕੇ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਪਿੰਡ ਫੈਲੋਕੇ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾ ਰਿਹਾ ਹੈ। ਅਸੀਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦੇ ਹਾਂ ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਪਾਰਟੀ ਨਾਲ ਜੁੜੇ ਨਵੇਂ ਮੈਂਬਰਾਂ ਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਨਿੱਘਾ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਇਹ ਵਿਸ਼ਵਾਸ ਦਿਵਾਉਂਦੇ ਹਾ ਕਿ ਆਉਣ ਵਾਲੇ 2027 ’ਚ ਆਮ ਆਦਮੀ ਪਾਰਟੀ ਵੱਡੀ ਲੀਡ ਦੇ ਨਾਲ ਪਿੰਡ ਫੈਲੋਕੇ ਤੋਂ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਪੀ.ਏ. ਹਰਕਿਰਤ ਸਿੰਘ ਕਰਨ, ਪੀ.ਏ. ਗੁਰਸ਼ਰਨਜੀਤ ਸਿੰਘ, ਨਿਸ਼ਾਨ ਸਿੰਘ ਮਾਣੋਚਾਲ੍ਹ, ਪ੍ਰਧਾਨ ਤਰਲੋਚਨ ਸਿੰਘ, ਮੈਂਬਰ ਹਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਮਾਨਸਾ ਪੁਲਿਸ ਜਬਰ’ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਅੱਧੀ ਦਰਜਨ ਥਾਣਿਆਂ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਵਲੋਂ 53 ਲੋੜਵੰਦਾ...
Ad Position 24