29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੂਬੇ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ਼ਿਆ - ਹਰਮਿੰਦਰ ਸਿੰਘ ਗਿੱਲ

ਹਰੀਕੇ ਪੱਤਣ, 29 ਅਕਤੂਬਰ (ਸੰਜੀਵ ਕੁੰਦਰਾ)— ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਰੈਲੀ ਨੂੰ ਲੈਕੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਵੱਖ ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ਦੇ ਹਰੀਕੇ ਮੰਡਲ ਦੇ ਪ੍ਰਧਾਨ ਸੋਨੂੰ ਸਿੱਧੂ ਹਰੀਕੇ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 30-10-2026
ਹਰੀਕੇ ਪੱਤਣ, 29 ਅਕਤੂਬਰ (ਸੰਜੀਵ ਕੁੰਦਰਾ)— ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਰੈਲੀ ਨੂੰ ਲੈਕੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਵੱਖ ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ਦੇ ਹਰੀਕੇ ਮੰਡਲ ਦੇ ਪ੍ਰਧਾਨ ਸੋਨੂੰ ਸਿੱਧੂ ਹਰੀਕੇ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਜਿਸ ਵਿਚ ਵੱਖ ਵੱਖ ਪਿੰਡਾਂ ਤੋਂ ਆਗੂ ਅਤੇ ਵਰਕਰ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬਦਲਾਅ ਦੇ ਨਾਂਅ ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬੁਰੀ ਤਰ੍ਹਾਂ ਵਿਨਾਸ਼ ਕੀਤਾ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਗਿਆ ਹੈ। ਹਰ ਰੋਜ਼ ਕਤਲੋਗਾਰਤ ਹੋ ਰਹੀ ਹੈ, ਗੁੰਡਾਗਰਦੀ ਅਤੇ ਫਿਰੌਤੀਆਂ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ ਪਰ ਇਹ ਸਰਕਾਰ ਬਿਲਕੁਲ ਫੇਲ੍ਹ ਸਾਬਤ ਹੋਈ ਹੈ। ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੈ ਲਗਾਤਾਰ ਵਾਪਰ ਰਹੀਆਂ ਕਤਲ ਅਤੇ ਹਿੰਸਾਂ ਦੀ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਢਹਿ ਢੇਰੀ ਕਰ ਕੇ ਰੱਖ ਦਿੱਤਾ ਹੈ। ਸੂਬੇ ਵਿਚ ਨਸ਼ਿਆਂ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ, ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।ਪਰ ਇਹ ਗੂੰਗੀ ਬੋਲੀ ਸਰਕਾਰ ਤੇ ਕੋਈ ਅਸਰ ਨਹੀਂ। ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਹਨ। ਇਸ ਮੌਕੇ ਸਾਬਕਾ ਸਰਪੰਚ ਰੋਸ਼ਨ ਲਾਲ ਚੌਧਰੀ, ਜੋਗਿੰਦਰ ਪਾਲ ਵੇਦੀ, ਸੁਖਵਿੰਦਰ ਸਿੰਘ ਸਿੱਧੂ ਸੰਗਵਾਂ, ਠੇਕੇਦਾਰ ਕਾਬਲ ਸਿੰਘ, ਸੋਨੂੰ ਸਿੱਧੂ ਹਰੀਕੇ, ਨਿਸ਼ਾਨ ਸਿੰਘ ਮਨਾਵਾਂ, ਸੁਰਿੰਦਰ ਚੌਧਰੀ, ਮੱਖਣ ਸਿੰਘ ਹਰੀਕੇ, ਗੁਰਨਾਮ ਸਿੰਘ ਬਾਠ, ਸੁਨੀਲ ਸ਼ਰਮਾ, ਤੀਰਥ ਸਿੰਘ ਬੂਹ ਹਵੇਲੀਆਂ, ਕੁਲਦੀਪ ਸਿੰਘ ਬਾਠ, ਸੁਰਜੀਤ ਸਿੰਘ ਬੁਰਜ ਪੂਹਲਾ, ਦਇਆ ਸਿੰਘ ਅਲੀਪੁਰ, ਕੁਲਦੀਪ ਸਿੰਘ ਜੀ.ਓ.ਜੀ,ਗੁਰਦੇਵ ਸਿੰਘ, ਮਨਜੀਤ ਸਿੰਘ ਕਿੜੀਆਂ, ਸੁਖਵੰਤ ਸਿੰਘ,ਹਰਭੇਜ ਸਿੰਘ ਬੱਬਾ ਬੁਰਜ਼, ਅੱਛਰ ਸਿੰਘ ਬੂਹ, ਜਸਕਰਨ ਸਿੰਘ ਹਰੀਕੇ ਅਤੇ ਮੋਹਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਕਤਲ ਕੇਸ ਨੂੰ ਤਰਨ ਤਾਰਨ ਪੁਲਿਸ ਨੇ 12 ਘੰਟਿਆਂ ਵਿਚ ਟਰੇਸ ਕਰਦਿਆਂ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ - ਐੇੱਸ.... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜੰਗ ਵਿਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ
Ad Position 24