29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਰਪੰਚ ਰਣਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪੱਟੀ, 29 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪਿੰਡ ਕੋਟ ਬੁੱਢਾ ਵਿਖੇ ਸਰਪੰਚ ਰਣਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਪਰਾਲੀ ਸਾੜਨ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਸਰ੍ਹੋਂ ਦੀ ਬਿਜਾਈ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-10-2026
ਪੱਟੀ, 29 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪਿੰਡ ਕੋਟ ਬੁੱਢਾ ਵਿਖੇ ਸਰਪੰਚ ਰਣਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਪਰਾਲੀ ਸਾੜਨ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਸਰ੍ਹੋਂ ਦੀ ਬਿਜਾਈ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਅਤੇ ਇਸ ਨੂੰ ਅੱਗ ਲਗਾਉਣ ਦੀ ਬਜਾਇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਦਿਆਂ ਵਾਤਾਵਰਨ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਰ੍ਹੋਂ ਦੀ ਬਿਜਾਈ ਸੰਬੰਧੀ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਕਦਮ ਚੁੱਕਣ ਲਈ ਵੀ ਕਿਹਾ ਗਿਆ, ਤਾਂ ਜੋ ਫ਼ਸਲ ਦੀ ਬਿਹਤਰ ਪੈਦਾਵਾਰ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਖੇਤੀਬਾੜੀ ਨਾਲ ਸੰਬੰਧਿਤ ਹੋਰ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਅਤੇ ਵਾਤਾਵਰਨ ਪੱਖੀ ਖੇਤੀ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸਬ-ਇੰਸਪੈਕਟਰ ਬਲਰਾਜ ਸਿੰਘ, ਖੇਤੀਬਾੜੀ ਇੰਚਾਰਜ ਏ.ਡੀ.ਓ. ਅਮਨਦੀਪ ਸਿੰਘ, ਡਾ. ਭੁਪਿੰਦਰ ਸਿੰਘ, ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ, ਏ.ਟੀ.ਐਮ. ਇੰਸਪੈਕਟਰ ਰਣਜੀਤ ਸਿੰਘ, ਮੈਂਬਰ ਅਵਤਾਰ ਸਿੰਘ, ਨਿਸ਼ਾਨ ਸਿੰਘ, ਅਫ਼ਰੀਕ ਸਿੰਘ, ਮਨਦੀਪ ਸਿੰਘ, ਜਸਬੀਰ ਸਿੰਘ, ਮਨਪ੍ਰੀਤ ਸਿੰਘ, ਪ੍ਰਗਟ ਸਿੰਘ ਭੋਲਾ, ਨੰਬਰਦਾਰ ਰਾਜ ਸਿੰਘ, ਡਾ. ਗਿਆਨ ਸਿੰਘ, ਡਾ. ਪਰਵਿੰਦਰ ਸਿੰਘ, ਕਿਸਾਨ ਆਗੂ ਭੁਪਿੰਦਰ ਸਿੰਘ, ਗੁਰਤਾਰ ਸਿੰਘ ਬੱਬਰ ਅਤੇ ਦਿਲਬਾਗ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਫਿਊਜ਼ਨ ਮੇਲੇ ’ਚ ਜਿੱਤ ਦੇ ਝੰਡੇ ਗੱਡੇ ਅਗਲੀ ਖ਼ਬਰ ਖੇਮਕਰਨ ਕਤਲ ਕੇਸ ਨੂੰ ਤਰਨ ਤਾਰਨ ਪੁਲਿਸ ਨੇ 12 ਘੰਟਿਆਂ ਵਿਚ ਟਰੇਸ ਕਰਦਿਆਂ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ - ਐੇੱਸ....
Ad Position 24