ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਫਿਊਜ਼ਨ ਮੇਲੇ ’ਚ ਜਿੱਤ ਦੇ ਝੰਡੇ ਗੱਡੇ
ਗੋਇੰਦਵਾਲ ਸਾਹਿਬ, 29 ਅਕਤੂਬਰ (ਸਕੱਤਰ ਸਿੰਘ ਅਟਵਾਲ)-ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਮਾਨਾਂਵਾਲਾ ਵਲੋਂ ਕਰਵਾਏ ਤਿੰਨ ਰੋਜ਼ਾ ਅੰਤਰ-ਸਕੂਲ ਤਕਨੀਕੀ ਅਤੇ ਸੱਭਿਆਚਾਰਕ ਮੇਲੇ ‘ਫਿਊਜ਼ਨ 2026’ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਬੇਮਿਸਾਲ ਪ੍ਰਤਿਭਾ, ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਸਕੂਲ ਦਾ ਮਾਣ ਵਧਾਇਆ । ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸ
ਸਕੂਲ ਪ੍ਰਬੰਧਕਾਂ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ
30-10-2026
ਗੋਇੰਦਵਾਲ ਸਾਹਿਬ, 29 ਅਕਤੂਬਰ (ਸਕੱਤਰ ਸਿੰਘ ਅਟਵਾਲ)-ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਮਾਨਾਂਵਾਲਾ ਵਲੋਂ ਕਰਵਾਏ ਤਿੰਨ ਰੋਜ਼ਾ ਅੰਤਰ-ਸਕੂਲ ਤਕਨੀਕੀ ਅਤੇ ਸੱਭਿਆਚਾਰਕ ਮੇਲੇ ‘ਫਿਊਜ਼ਨ 2026’ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਬੇਮਿਸਾਲ ਪ੍ਰਤਿਭਾ, ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਸਕੂਲ ਦਾ ਮਾਣ ਵਧਾਇਆ । ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਰਕਿੰਗ ਮਾਡਲ ਪ੍ਰੈਜ਼ੈਂਟੇਸ਼ਨ ਮੁਕਾਬਲੇ ਵਿਚ ਹਰਜੋਤ ਕੌਰ ਪੁੱਤਰੀ ਜਸਬੀਰ ਸਿੰਘ ਧੂੰਦਾ ਅਤੇ ਮਹਿਕਪ੍ਰੀਤ ਕੌਰ ਪੁੱਤਰੀ ਮੇਜਰ ਸਿੰਘ ਖਡੂਰ ਸਾਹਿਬ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਵਿਗਿਆਨਕ ਸੋਚ ਅਤੇ ਤਕਨੀਕੀ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿੰਦੀ ਮੁਕਾਬਲੇ ਵਿਚ ਅਨਮੋਲਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਖਵਾਸਪੁਰ ਅਤੇ ਮਹਿਕਪ੍ਰੀਤ ਕੌਰ ਪੁੱਤਰੀ ਚਰਨ ਸਿੰਘ ਮੁੰਡਾ ਪਿੰਡ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੋਲੋ ਗੀਤ ਮੁਕਾਬਲੇ ਵਿਚ ਅਰਮਾਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਖਡੂਰ ਸਾਹਿਬ ਨੇ ਦੂਜਾ ਰਨਰ ਅੱਪ ਸਥਾਨ ਹਾਸਲ ਕਰਕੇ ਆਪਣੀ ਗਾਇਕੀ ਦੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਡਿਬੇਟ ਮੁਕਾਬਲੇ ਵਿਚ ਸੁਨੇਹਾਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਗੋਇੰਦਵਾਲ ਸਾਹਿਬ ਅਤੇ ਸਹਿਜਪ੍ਰੀਤ ਕੌਰ ਪੁੱਤਰੀ ਹਰਜੰਟ ਸਿੰਘ ਗੋਇੰਦਵਾਲ ਸਾਹਿਬ ਨੇ ਪਹਿਲਾ ਰਨਰ-ਅੱਪ ਸਥਾਨ ਹਾਸਲ ਕਰਕੇ ਆਪਣੀ ਤਰਕਸ਼ੀਲ ਸੋਚ, ਵਿਚਾਰ ਪ੍ਰਗਟਾਉਣ ਦੀ ਕਲਾ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਦਾ ਪ੍ਰਮਾਣ ਦਿੱਤਾ। ਸੱਭਿਆਚਾਰਕ ਵਿਰਸੇ ਦੀ ਝਲਕ ਪੇਸ਼ ਕਰਦਿਆਂ ਗਰੁੱਪ ਡਾਂਸ ਟੀਮ ਨੇ ਦੂਜਾ ਰਨਰ ਅੱਪ ਸਥਾਨ ਹਾਸਲ ਕੀਤਾ । ਸਕੂਲ ਦੀ ਗਿੱਧਾ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੂਜਾ ਰਨਰ-ਅੱਪ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਸਾਰੇ ਜੇਤੂ ਵਿਦਿਆਰਥੀਆਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰੈਜ਼ੀਡੈਂਟ ਮੈਡਮ ਬਲਜੀਤ ਕੌਰ ਰੰਧਾਵਾ ਨੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ । ਸਕੂਲ ਦੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਮਦਾਨ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ।