30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨੌਜਵਾਨਾਂ ਦਾ ਵਧਦਾ ਵਿਸ਼ਵਾਸ, ਆਮ ਆਦਮੀ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ - ਰਵਿੰਦਰ ਸਿੰਘ ਬ੍ਰਹਮਪੁਰਾ

ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਦੇ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਸੂਬੇ ਦੇ ਸੁਨਹਿਰੀ ਭਵਿੱਖ ਲਈ ਇਕ ਚੰਗਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ, ਨੌਜਵਾਨਾਂ ਦੀ ਬਿਹਤਰੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਾਨੂੰ ਮਿਲ ਕੇ ਕੰਮ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਦੇ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਸੂਬੇ ਦੇ ਸੁਨਹਿਰੀ ਭਵਿੱਖ ਲਈ ਇਕ ਚੰਗਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ, ਨੌਜਵਾਨਾਂ ਦੀ ਬਿਹਤਰੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਾਨੂੰ ਮਿਲ ਕੇ ਕੰਮ ਕਰਨਾ ਹੈ। ਇਹ ਸ਼ਬਦ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਰੋਂ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕਹੇ। ਇਸ ਸਮੇਂ ਸਰਬਦੀਪ ਸਿੰਘ ਕੈਰੋਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਲੋਂ ਕਿਸਾਨ ਵਿੰਗ ਦਾ ਸੂਬਾ ਸਕੱਤਰ ਨਿਯੁਕਤ ਹੋਣ ’ਤੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਮਿਸ਼ਨ 2027 ਦੇ ਮੱਦੇਨਜ਼ਰ ਸਾਡਾ ਟੀਚਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ ਲਈ ਅੱਗੇ ਵਧਣਾ ਹੈ। ਇਸ ਮੌਕੇ ਧਨਵੰਤ ਸਿੰਘ ਕੈਰੋਂ, ਅਵਤਾਰ ਸਿੰਘ ਪ੍ਰਧਾਨ ਕੈਰੋਂ, ਗੁਰਲਾਲ ਸਿੰਘ ਕੈਰੋਂ, ਨਰਿੰਦਰ ਸਿੰਘ ਕਾਲਾ, ਕਿਰਨਦੀਪ ਸਿੰਘ ਕੈਰੋਂ, ਪਰਮਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਕੈਰੋਂ, ਪ੍ਰਗਟ ਸਿੰਘ ਜਵੰਦਾ, ਸਰਪੰਚ ਸੁਖਦੇਵ ਸਿੰਘ ਜੋੜਾਂ, ਲਵਪ੍ਰੀਤ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ ਅਤੇ ਜਤਿੰਦਰ ਸਿੰਘ ਪੀ.ਏ. ਕੈਰੋਂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ - ਐਸ.ਡੀ.ਐਮ ਪੱਟੀ ਅਗਲੀ ਖ਼ਬਰ ਜਥੇਦਾਰ ਹਵਾਰਾ ਨੂੰ ਬਿਮਾਰ ਮਾਂ ਨਾਲ ਮਿਲਣ ਨਾ ਦੇਣਾ ਤੇ ਅਸ਼ੀਸ਼ ਮਿਸ਼ਰਾ ਨੂੰ ਦੀਵਾਲੀ ’ਤੇ ਘਰ ਭੇਜਣਾ ਸਿੱਖਾਂ ਨਾਲ ਵਿਤਕਰਾ...
Ad Position 24