30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ - ਐਸ.ਡੀ.ਐਮ ਪੱਟੀ

ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪਰਾਲੀ ਪ੍ਰਬੰਧਨ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਐਸ. ਡੀ.

Ad Position 21
No active advertisement
ਅਜੀਤ ਡੈਸਕ 30-10-2026
ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪਰਾਲੀ ਪ੍ਰਬੰਧਨ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਪੱਟੀ ਅਮਨਦੀਪ ਵੱਲੋਂ ਪਿੰਡ ਸਭਰਾਂ, ਡੂਮਣੀਵਾਲਾ, ਸੀਤੋ ਮਹਿ ਝੁੱਗੀਆਂ, ਕੋਟ ਨੌ ਆਬਾਦ, ਕੋਟ ਬੁੱਢਾ ਅਤੇ ਬਰਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਅਤੇ ਇਸ ਨੂੰ ਅੱਗ ਲਗਾਉਣ ਦੀ ਬਜਾਏ ਗੱਠਾਂ ਬਣਵਾ ਕੇ ਖੇਤਾਂ ਵਿਚੋਂ ਬਾਹਰ ਕੱਢਣ ਜਾਂ ਖੇਤ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਦਿਆਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਜਾਣੂ ਕਰਵਾਇਆ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਸਰਕਾਰ ਵਲੋਂ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਲਈ ਕਿਸਾਨ ਅਜਿਹੀ ਕਾਰਵਾਈ ਤੋਂ ਗੁਰੇਜ਼ ਕਰਨ ਅਤੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ । ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ, ਬੀ.ਡੀ.ਪੀ.ਓ ਪੱਟੀ ਰਵਿੰਦਰ ਸਿੰਘ, ਐਸ.ਡੀ.ਐਮ ਦਫ਼ਤਰ ਤੋਂ ਅਵਤਾਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਭੱਠ ਸਾਹਿਬ ਪੱਟੀ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਸਮਾਪਤ ਅਗਲੀ ਖ਼ਬਰ ਨੌਜਵਾਨਾਂ ਦਾ ਵਧਦਾ ਵਿਸ਼ਵਾਸ, ਆਮ ਆਦਮੀ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ - ਰਵਿੰਦਰ ਸਿੰਘ ਬ੍ਰਹਮਪੁਰਾ
Ad Position 24