30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਭੱਠ ਸਾਹਿਬ ਪੱਟੀ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਸਮਾਪਤ

ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰੂ ਪਾਤਸ਼ਾਹ ਜੀ ਦੇ ਆਗਿਆਕਾਰੀ ਗੁਰਸਿੱਖ ਬਾਬਾ ਬਿਧੀ ਚੰਦ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਸਥਿਤ ਦੀਵਾਨ ਹਾਲ ਵਿਚ ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਯਾਦਵਿੰਦਰ ਸਿੰਘ ਦੇ ਸਹਿਯੋਗ ਸਦਕਾ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ ਦੁਮਾਲਾ ਕੈਲੀਗ੍ਰਾਫੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਲੀਨੀਅਮ ਪਬਲਿਕ ਸਕੂਲ, ਬਾਬਾ ਬਸਤਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੈਰੋਂ, ਬੀਬੀ ਚਰਨਜੀਤ ਕੌਰ ਕਾਨਵੈਂਟ ਸਕੂਲ ਨੰਦਪੁਰ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ, ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ ਐਮੀਨਸ ਪੱਟੀ, ਸ੍ਰੀ ਗੰਡੂ ਮੱਲ ਆਰੀਆ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਪੱਟੀ, ਆਰੀਆ ਗਰਲਜ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਪੱਟੀ, ਦੂਨ ਪਬਲਿਕ ਸਕੂਲ ਪੱਟੀ ਦੇ ਤਕਰੀਬਨ 300 ਬੱਚਿਆਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਪੰਜ ਗਰੁੱਪ, ਕੈਲੀਗ੍ਰਾਫੀ ਮੁਕਾਬਲੇ ਦੇ ਦੋ ਗਰੁੱਪ ਅਤੇ ਪੇਂਟਿੰਗ ਮੁਕਾਬਲੇ ਦੇ ਦੋ ਗਰੁੱਪ ਬਣਾਏ ਗਏ।

Ad Position 21
No active advertisement
ਅਜੀਤ ਡੈਸਕ 30-10-2026
ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰੂ ਪਾਤਸ਼ਾਹ ਜੀ ਦੇ ਆਗਿਆਕਾਰੀ ਗੁਰਸਿੱਖ ਬਾਬਾ ਬਿਧੀ ਚੰਦ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਸਥਿਤ ਦੀਵਾਨ ਹਾਲ ਵਿਚ ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਯਾਦਵਿੰਦਰ ਸਿੰਘ ਦੇ ਸਹਿਯੋਗ ਸਦਕਾ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ ਦੁਮਾਲਾ ਕੈਲੀਗ੍ਰਾਫੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਲੀਨੀਅਮ ਪਬਲਿਕ ਸਕੂਲ, ਬਾਬਾ ਬਸਤਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੈਰੋਂ, ਬੀਬੀ ਚਰਨਜੀਤ ਕੌਰ ਕਾਨਵੈਂਟ ਸਕੂਲ ਨੰਦਪੁਰ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ, ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ ਐਮੀਨਸ ਪੱਟੀ, ਸ੍ਰੀ ਗੰਡੂ ਮੱਲ ਆਰੀਆ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਪੱਟੀ, ਆਰੀਆ ਗਰਲਜ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਪੱਟੀ, ਦੂਨ ਪਬਲਿਕ ਸਕੂਲ ਪੱਟੀ ਦੇ ਤਕਰੀਬਨ 300 ਬੱਚਿਆਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਪੰਜ ਗਰੁੱਪ, ਕੈਲੀਗ੍ਰਾਫੀ ਮੁਕਾਬਲੇ ਦੇ ਦੋ ਗਰੁੱਪ ਅਤੇ ਪੇਂਟਿੰਗ ਮੁਕਾਬਲੇ ਦੇ ਦੋ ਗਰੁੱਪ ਬਣਾਏ ਗਏ। ਦਸਤਾਰ ਦੁਮਾਲਾ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਦਸਤਾਰਾਂ ਅਤੇ ਕੱਪਾਂ ਨਾਲ, ਕੈਲੀਗ੍ਰਾਫੀ ਅਤੇ ਪੇਂਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ। ਬਾਕੀ ਸਭ ਭਾਗ ਲੈਣ ਵਾਲੇ ਬੱਚਿਆਂ ਨੂੰ ਧਾਰਮਿਕ ਸਾਹਿਤ ਅਤੇ ਮੈਡਲ ਦੇ ਕੇ ਹੌਸਲਾ ਅਫਜਾਈ ਕੀਤੀ ਗਈ। ਮੁਕਾਬਲੇ ਵਿਚ ਸੁਸਾਇਟੀ ਵਲੋਂ ਉਚੇਚੇ ਤੌਰ ’ਤੇ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਅਮਨਦੀਪ ਸਿੰਘ ਸਭਰਾ, ਭਾਈ ਹਰਚਰਨ ਸਿੰਘ ਉਬੋਕੇ, ਭਾਈ ਹਰਪ੍ਰੀਤ ਸਿੰਘ, ਭਾਈ ਆਕਾਸ਼ਦੀਪ ਸਿੰਘ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਬਿਧੀ ਚੰਦ ਜੀ ਗੁਰੂ ਜੀ ਦੀ ਸ਼ਰਨ ਵਿਚ ਆਉਣ ਤੋਂ ਪਹਿਲਾਂ ਸਮਾਜਿਕ ਕੁਰੀਤੀਆਂ ਵਿਚ ਬੁਰੀ ਤਰ੍ਹਾਂ ਫਸ ਚੁੱਕੇ ਸਨ । ਇਸ ਸਮੇਂ ਉਨ੍ਹਾਂ ਦਾ ਮਿਲਾਪ ਭਾਈ ਅਦਲੀ ਜੀ ਨਾਲ ਹੋਇਆ, ਜਿੰਨਾਂ ਪਾਸੋਂ ਗੁਰੂ ਜੀ ਦੀ ਮਹਿਮਾ ਦੇ ਬਚਨ ਸੁਣ ਅਤੇ ਅੰਮ੍ਰਿਤਸਰ ਲੱਗੇ ਹੋਏ ਦੀਵਾਨਾਂ ਵਿਚ ਗੁਰੂ ਅਰਜਨ ਸਾਹਿਬ ਜੀ ਦੇ ਬਚਨ ਸੁਣ ਕੇ ਜੀਵਨ ਵਿਚ ਐਸੀ ਤਬਦੀਲੀ ਆਈ ਕਿ ਉਹ ਇਕ ਮਹਾਨ ਗੁਰਸਿੱਖ ਦੇ ਰੂਪ ਵਿਚ ਪ੍ਰਵਾਨ ਹੋਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਜੀ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਵਲੋਂ ਨੌਜਵਾਨਾਂ ਨੂੰ ਬਾਬਾ ਬਿਧੀ ਚੰਦ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਨੂੰ ਗੁਰੂ ਅਨੁਸਾਰੀ ਬਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਰਬ ਕਲਾ ਸਮਰੱਥ ਹਨ। ਜੋ ਵੀ ਮਨੁੱਖ ਸੱਚਾ ਮਨ ਧਾਰ ਕੇ ਗੁਰੂ ਕੋਲ ਆਉਂਦਾ ਹੈ, ਗੁਰੂ ਜੀ ਦੇ ਬਚਨਾਂ ਨੂੰ ਸੁਣ ਕੇ ਮੰਨ ਲੈਂਦਾ ਹੈ, ਉਸ ਦਾ ਜੀਵਨ ਗੁਰੂ ਜੀ ਦੀਆਂ ਨਜ਼ਰਾਂ ਵਿਚ ਪ੍ਰਵਾਨ ਚੜ ਜਾਂਦਾ ਹੈ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਅੱਜ ਦੇ ਧਾਰਮਿਕ ਮੁਕਾਬਲਿਆਂ ਨੂੰ ਸਫਲ ਬਣਾਉਣ ਵਿਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਅਤੇ ਪ੍ਰਬੰਧਕ ਜਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੇ ਹਨ। ਸਕੂਲ ਦੇ ਅਧਿਆਪਕਾਂ ਦਾ ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਸ਼ੀਲਡਾਂ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਬੰਧਕਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਸੁਸਾਇਟੀ ਦੀਆਂ ਗਤੀਵਿਧੀਆਂ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਪਹੁੰਚਾਉਣ ਦਾ ਕਾਰਜ ਕਰਨ ਵਾਲੇ ਕੁਲਵਿੰਦਰਪਾਲ ਸਿੰਘ ਕਾਲੇਕੇ, ਅਜੀਤ ਸਿੰਘ ਘਰਿਆਲਾ ਅਤੇ ਪਵਨ ਕੁਮਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦਿਆਂ ਅਸੀਂ ਮਾਣ ਮਹਿਸੂਸ ਕਰਦੇ ਹਾਂ। ਇਸ ਮੌਕੇ ਬਾਬਾ ਚਰਨਜੀਤ ਸਿੰਘ, ਬਾਬਾ ਯਾਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਭੱਠ ਸਾਹਿਬ, ਭਾਈ ਜਗਬੀਰ ਸਿੰਘ ਕਥਾਵਾਚਕ, ਭਾਈ ਸਰੂਪ ਸਿੰਘ, ਬਾਬਾ ਮਾਨ ਸਿੰਘ, ਭਾਈ ਹਰਜੀਤ ਸਿੰਘ ਲਹਿਰੀ, ਭਾਈ ਹਰਪ੍ਰੀਤ ਸਿੰਘ ਮਨਿਆਰੀ ਵਾਲੇ, ਭਾਈ ਵਜ਼ੀਰ ਸਿੰਘ ਆਸਲ, ਭਾਈ ਸੁਖਵਿੰਦਰ ਸਿੰਘ ਖਾਲੜਾ ਮੁੱਖ ਬੁਲਾਰੇ, ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਦਿਲਬਾਗ ਸਿੰਘ ਡੱਲ, ਭਾਈ ਰਛਪਾਲ ਸਿੰਘ ਡੱਲ ਅਤੇ ਹੋਰ ਬੇਅੰਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ’ਚੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ - ਐਸ.ਡੀ.ਐਮ ਪੱਟੀ
Ad Position 24