ਕਿਸਾਨਾਂ ਦੀਆਂ ਫ਼ਸਲਾਂ ਅਤੇ ਧੁੱਸੀ ਬੰਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ - ਰਾਜਵਿੰਦਰ ਸਿੰਘ ਧੂੰਦਾ
ਗੋਇੰਦਵਾਲ ਸਾਹਿਬ, 29 ਅਕਤੂਬਰ (ਸਕੱਤਰ ਸਿੰਘ ਅਟਵਾਲ)-ਭਾਰਤੀ ਜਨਤਾ ਪਾਰਟੀ ਐਸੀ ਮੋਰਚਾ ਸਰਕਲ ਪ੍ਰਧਾਨ ਰਾਜਵਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਦਰਿਆਈ ਇਲਾਕਿਆਂ ਵਿਚ ਰਹਿਣ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਉਨ੍ਹਾਂ ਦੀ ਜ਼ਮੀਨ ਦੀ ਸੁਰੱਖਿਆ ਇਕ ਅਹਿਮ ਮੁੱਦਾ ਹੈ। ਬਿਆਸ ਦਰਿਆ ਦੇ ਪਾਣੀ ਕਾਰਨ ਪਿਛਲੇ ਸਮੇਂ ਦੌਰਾਨ ਕਈ ਇਲਾਕਿਆਂ ਵਿਚ ਖੇਤੀਬਾੜੀ ਨੂੰ ਨੁਕਸਾਨ ਪਹੁੰਚਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।
ਗੋਇੰਦਵਾਲ ਸਾਹਿਬ, 29 ਅਕਤੂਬਰ (ਸਕੱਤਰ ਸਿੰਘ ਅਟਵਾਲ)-ਭਾਰਤੀ ਜਨਤਾ ਪਾਰਟੀ ਐਸੀ ਮੋਰਚਾ ਸਰਕਲ ਪ੍ਰਧਾਨ ਰਾਜਵਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਦਰਿਆਈ ਇਲਾਕਿਆਂ ਵਿਚ ਰਹਿਣ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਉਨ੍ਹਾਂ ਦੀ ਜ਼ਮੀਨ ਦੀ ਸੁਰੱਖਿਆ ਇਕ ਅਹਿਮ ਮੁੱਦਾ ਹੈ। ਬਿਆਸ ਦਰਿਆ ਦੇ ਪਾਣੀ ਕਾਰਨ ਪਿਛਲੇ ਸਮੇਂ ਦੌਰਾਨ ਕਈ ਇਲਾਕਿਆਂ ਵਿਚ ਖੇਤੀਬਾੜੀ ਨੂੰ ਨੁਕਸਾਨ ਪਹੁੰਚਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਅਜਿਹੇ ਹਾਲਾਤਾਂ ਵਿਚ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਧੁੱਸੀ ਬੰਨ੍ਹਾਂ ਦੀ ਮਜ਼ਬੂਤੀ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿਚ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੀ ਪੱਕੀ ਯੋਜਨਾ ਬਣਾਈ ਜਾਵੇ, ਤਕਨੀਕੀ ਜਾਂਚ ਕਰਵਾ ਕੇ ਕਮਜ਼ੋਰ ਥਾਵਾਂ ਦੀ ਪਛਾਣ ਕੀਤੀ ਜਾਵੇ, ਕਿਸਾਨਾਂ ਦੀਆਂ ਫ਼ਸਲਾਂ ਨੂੰ ਸੰਭਾਵੀ ਹੜ੍ਹਾਂ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।