ਪਿੰਡ ਕੋਟ ਜਸਪਤ ਵਿਖੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਮਹਿਲਾ ਆਗੂਆਂ ਨਾਲ ਮੀਟਿੰਗ
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪੈਂਦੇ ਪਿੰਡ ਕੋਟ ਜਸਪਤ ਵਿਖੇ ਸਖ਼ੀਆਂ ਅਤੇ ਬਲਾਕ ਦੇ ਸਮੂਹ ਪਿੰਡਾਂ ਤੋਂ ਪਹੁੰਚੀਆਂ ਔਰਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।
ਪ
ਪਿੰਡ ਕੋਟ ਜਸਪਤ ਵਿਖੇ ਪਹੁੰਚੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੀ ਪਤਨੀ ਦਾ ਸਵਾਗਤ ਕਰਦੀਆਂ ਔਰਤਾਂ।
31-10-2026
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪੈਂਦੇ ਪਿੰਡ ਕੋਟ ਜਸਪਤ ਵਿਖੇ ਸਖ਼ੀਆਂ ਅਤੇ ਬਲਾਕ ਦੇ ਸਮੂਹ ਪਿੰਡਾਂ ਤੋਂ ਪਹੁੰਚੀਆਂ ਔਰਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਸ੍ਰੀਮਤੀ ਦਲਜੀਤ ਕੌਰ ਅਤੇ ਹਲਕਾ ਕੋਆਰਡੀਨੇਟਰ ਸ੍ਰੀਮਤੀ ਨਰਿੰਦਰਪਾਲ ਕੌਰ, ਐਸ.ਸੀ. ਪ੍ਰਧਾਨ ਜਸਵਿੰਦਰ ਕੌਰ ਨੇ ਕਿਹਾ ਕਿ ਪਿੰਡ ਕੋਟ ਦੀਆਂ ਸਖ਼ੀਆਂ ਅਤੇ ਬਲਾਕ ਦੀਆਂ ਸਮੁੱਚੇ ਪਿੰਡਾਂ ਤੋਂ ਪਹੁੰਚੀਆਂ ਮਹਿਲਾਵਾਂ, ਜਿਨਾਂ ਵਲੋਂ ਵੱਖ-ਵੱਖ ਮਾਵਾਂ, ਧੀਆਂ ਸਤਿਕਾਰਯੋਗ ਯੋਜਨਾ ਤਹਿਤ ਫਾਰਮ ਭਰੇ ਸਨ । ਸਾਡੇ ਕੋਲ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੇ ਧਰਮ ਪਤਨੀ ਅਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਪੁੱਜੇ ਹਨ ਅਤੇ ਅਸੀਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ, ਜਿਨਾਂ ਨੇ ਔਰਤਾਂ ਦੇ ਫ਼ਾਰਮ ਭਰਨ ਲਈ ਦਿਨ ਰਾਤ ਮਿਹਨਤ ਕੀਤੀ। ਅਸੀਂ ਵੀ ਇਹ ਆਸ ਕਰਦੇ ਹਾਂ ਕਿ ਆਉਣ ਵਾਲੇ 2027 ਵਿਚ ਵੀ ਇਸ ਤੋਂ ਵੀ ਜ਼ਿਆਦਾ ਮਿਹਨਤ ਕਰਕੇ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣਗੇ। ਇਸ ਮੌਕੇ ਵਿਧਾਇਕ ਲਾਲਪੁਰਾ ਵਲੋਂ ਔਰਤਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਇਸ ਮੌਕੇ ਮੌਜੂਦ ਔਰਤਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ। ਇਸ ਮੌਕੇ ਚੇਅ. ਅਮਰਿੰਦਰ ਸਿੰਘ ਐਮੀ, ਪੀ.ਏ. ਗੁਰਸ਼ਰਨ ਸਿੰਘ, ਨਿਸ਼ਾਨ ਸਿੰਘ ਮਾਣੋਚਾਲ੍ਹ, ਬਲਾਕ ਪ੍ਰਧਾਨ ਦਵਿੰਦਰ ਸਿੰਘ ਗੋਰਖਾ, ਬਲਾਕ ਪ੍ਰਧਾਨ ਕਸ਼ਮੀਰ ਸਿੰਘ ਕੋਟ ਜਸਪਤ, ਸਰਪੰਚ ਬਲਵਿੰਦਰ ਸਿੰਘ ਕੋਟ ਜਸਪਤ, ਸਰਪੰਚ ਸੁਖਚੈਨ ਸਿੰਘ, ਸਰਪੰਚ ਸਕੱਤਰ ਸਿੰਘ, ਸਰਪੰਚ ਸੁਖਬੀਰ ਸਿੰਘ, ਸਰਪੰਚ ਨਿਰਮਲ ਸਿੰਘ, ਮੈਂਬਰ ਸੁਖਵਿੰਦਰ ਸਿੰਘ ਸੁੱਗਾ, ਯੂਥ ਬਲਾਕ ਪ੍ਰਧਾਨ ਲਸਕਾਰ ਸਿੰਘ ਆਦਿ ਹਾਜ਼ਰ ਸਨ।