ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ’ਚ ਮੁੜ ਬਣੇਗੀ ਸਰਕਾਰ - ਰਵਿੰਦਰ ਸਿੰਘ ਬ੍ਰਹਮਪੁਰਾ
ਪੱਟੀ, 30 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਲਾਮਬੰਦੀ ਕਰਨ ਵਾਸਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਵਲੋਂ ਪਿੰਡਾਂ ਵਿਚ ਵਰਕਰਾਂ ਨਾਲ ਸਿੱਧਾ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ।
ਪ
ਪਿੰਡ ਕੱਕਾ ਕੰਡਿਆਲਾ ਵਿਖੇ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ। ਤਸਵੀਰ: ਕਾਲੇਕੇ
31-10-2026
ਪੱਟੀ, 30 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਲਾਮਬੰਦੀ ਕਰਨ ਵਾਸਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਵਲੋਂ ਪਿੰਡਾਂ ਵਿਚ ਵਰਕਰਾਂ ਨਾਲ ਸਿੱਧਾ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਕੱਕਾ ਕੰਡਿਆਲਾ ਵਿਖੇ ਸਰਪੰਚ ਗੁਰਤੇਜ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਿੰਡ ਦੇ ਮੁਹਤਬਰਾਂ ਅਤੇ ਪਾਰਟੀ ਵਰਕਰਾਂ ਨਾਲ ਹਲਕੇ ਦੇ ਸਿਆਸੀ ਹਾਲਾਤ, ਪਾਰਟੀ ਦੀਆਂ ਜ਼ਮੀਨੀ ਸਰਗਰਮੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਿਸ਼ਨ 2027 ਦੀ ਸਫ਼ਲਤਾ ਲਈ ਸਿਰਫ਼ ਚੋਣਾਂ ਸਮੇਂ ਸਰਗਰਮ ਹੋਣਾ ਕਾਫ਼ੀ ਨਹੀਂ, ਸਗੋਂ ਹਰ ਪਿੰਡ ਵਿਚ ਪਾਰਟੀ ਵਰਕਰਾਂ ਨਾਲ ਨਿਰੰਤਰ ਤਾਲਮੇਲ, ਲੋਕਾਂ ਦੇ ਮਸਲਿਆਂ ਦੀ ਸੁਣਵਾਈ ਅਤੇ ਮਜ਼ਬੂਤ ਜਥੇਬੰਦਕ ਢਾਂਚਾ ਤਿਆਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਲੋਕਪੱਖੀ ਸੋਚ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਲੈ ਕੇ ਜਾਣਾ ਸਮੇਂ ਦੀ ਲੋੜ ਹੈ। ਇਸ ਮੌਕੇ ਕੰਵਰਦੀਪ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਸਰਪੰਚ ਜੋੜਾ, ਦਿਲਬਾਗ ਸਿੰਘ ਸਰਪੰਚ ਕੋਟ ਬੁੱਢਾ, ਜਤਿੰਦਰ ਸਿੰਘ ਕੈਰੋ, ਚੇਅਰਮੈਨ ਪ੍ਰਗਟ ਸਿੰਘ ਜਵੰਦਾ, ਨਿਰਮਲ ਸਿੰਘ ਮੈਂਬਰ ਪੰਚਾਇਤ, ਗੁਰਸੇਵਕ ਸਿੰਘ ਪੰਚਾਇਤ ਮੈਂਬਰ, ਰੇਸ਼ਮ ਸਿੰਘ ਮੈਂਬਰ ਪੰਚਾਇਤ, ਦਲਬੀਰ ਸਿੰਘ ਮੈਂਬਰ ਪੰਚਾਇਤ, ਚਮਕੌਰ ਸਿੰਘ ਮੈਂਬਰ ਪੰਚਾਇਤ ਅਤੇ ਹਿੰਮਤ ਸਿੰਘ ਨੱਥੂਕੇ ਬੁਰਜ ਆਦਿ ਹਾਜ਼ਰ ਸਨ।