ਬਾਬਾ ਬੁੱਢਾ ਕਾਲਜ ਦੀ ਵਾਲੀਬਾਲ ਦੀ ਟੀਮ ਦਾ ਯੂਨੀਵਰਸਿਟੀ ਦੇ ਅੰਤਰ ਮੁਕਾਬਲਿਆਂ ਵਿਚ ਤੀਜਾ ਸਥਾਨ
ਝਬਾਲ, 30 ਅਕੂਤਬਰ (ਸੁਖਦੇਵ ਸਿੰਘ)– ਸੰਤ ਬਾਬਾ ਖੜਕ ਸਿੰਘ ਦੁਆਰਾ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਵਿਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਬਾਬਾ ਬੁੱਢਾ ਕਾਲਜ ਦੀ ਟੀਮ ਨੇ ਸੀ.
ਜ
ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਅਤੇ ਸਟਾਫ ਮੈਂਬਰ। ਤਸਵੀਰ–ਸੁਖਦੇਵ ਸਿੰਘ
31-10-2026
ਝਬਾਲ, 30 ਅਕੂਤਬਰ (ਸੁਖਦੇਵ ਸਿੰਘ)– ਸੰਤ ਬਾਬਾ ਖੜਕ ਸਿੰਘ ਦੁਆਰਾ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਵਿਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਬਾਬਾ ਬੁੱਢਾ ਕਾਲਜ ਦੀ ਟੀਮ ਨੇ ਸੀ.ਟੀ.ਕਾਲਜ ਜਲੰਧਰ, ਬੀ.ਯੂ.ਸੀ.ਕਾਲਜ ਬਟਾਲਾ ਅਤੇ ਐਸ.ਐਨ.ਕਾਲਜ ਅੰਮ੍ਰਿਤਸਰ ਨੂੰ ਹਰਾ ਕਿ ਇਹ ਸਥਾਨ ਪ੍ਰਾਪਤ ਕੀਤਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਨੇ ਦੱਸਿਆ ਕਿ ਟੀਮ ਦੇ ਖਿਡਾਰੀ ਮਨਪ੍ਰੀਤ ਸਿੰਘ ਅਤੇ ਸ਼ਨੀਦੇਵ ਦੀ ਚੋਣ ਅੰਤਰ ਯੂਨੀਵਰਸਿਟੀ ਦੇ ਕੈਪਸ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ, ਲਗਨ, ਟੀਮ ਇੰਚਾਰਜ ਪ੍ਰੋ.ਸੁਰਿੰਦਰ ਸਿੰਘ, ਸਮੁੱਚਾ ਸਟਾਫ ਅਤੇ ਪ੍ਰਬੰਧਕੀ ਕਮੇਟੀ ਨੂੰ ਜਾਂਦਾ ਹੈ। ਇਸ ਮੌਕੇ ਕਾਲਜ ਸਕੱਤਰ ਜਗੀਰ ਸਿੰਘ ਨੇ ਖਿਡਾਰੀਆਂ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੂੰ ਸਲਾਨਾ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸੁਪਰਡੈਂਟ ਤਜਿੰਦਰ ਸਿੰਘ, ਡਾਕਟਰ ਅਮਰਬੀਰ ਸਿੰਘ, ਪ੍ਰੋਫੈਸਰ ਇੰਦਰਜੀਤ ਸਿੰਘ. ਪ੍ਰੋਫੈਸਰ ਅੰਮ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਪ੍ਰੋ: ਸੁਖਪਾਲ ਕੌਰ, ਪ੍ਰੋਫੈਸਰ ਅਕਵਿੰਦਰ ਕੌਰ, ਪ੍ਰੋ: ਹਰਪ੍ਰੀਤ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋਫੈਸਰ ਸਿਮਰਨਜੀਤ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਕਵਲਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਡਾ. ਰਾਜਵਿੰਦਰ ਕੌਰ ਆਦਿ ਮੌਜੂਦ ਸਨ।