ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁੱਲ ਸੂਆ ਪਿੰਡ ਜਗਤਪੁਤਾ ਤੋਂ ਨਾਕਾਬੰਦੀ ਦੌਰਾਨ ਬਲਜਿੰਦਰ ਸਿੰਘ ਉਰਫ ਗਗਨ ਪੁੱਤਰ ਜਗਤਾਰ ਸਿੰਘ ਵਾਸੀ ਸੇਰੋ ਹਾਲ ਵਾਸੀ ਜਗਤਪੁਰਾ, ਕਰਨਦੀਪ ਸਿੰਘ ਉਰਫ ਕਰਨ ਪੁੱਤਰ ਰਾਜ ਸਿੰਘ ਵਾਸੀ ਵਰਪਾਲ ਚਾਟੀਵਿੰਡ ਨੂੰ 22 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਤੋਂ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਸਿੰਗਲ ਬਸਤੀ ਵਾਰਡ ਨੰਬਰ 1 ਪੱਟੀ ਅਤੇ ਦਵਿੰਦਰ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਸਰਾਲੀ ਮੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 19 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਕੱਚਾ ਪੱਕਾ ਦੇ ਏ.ਐੱਸ.ਆਈ. ਦਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਨਿਹਾਲਾ ਗੇਟ ਨਜ਼ਦੀਕ ਤੋਂ ਦਲਬੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਆਸਲ ਉਤਾੜ ਹਾਲ ਵਾਸੀ ਦਿਆਲਪੁਰ, ਕੋਮਲਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਹਿਨਾਲਾ ਜੈ ਸਿੰਘ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਵਿਅਕਤੀਆਂ ਪਾਸੋਂ ਲਾਈਟਰ, ਇਕ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਸੀ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।