01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਸਭਰਾ ’ਚ ਜੱਸਾ ਪੱਟੀ ਦੇ ਹੱਕ ਵਿਚ ਹੋਇਆ ਵਿਸ਼ਾਲ ਇਕੱਠ, ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਪੱਟੀ, 31 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਲੜੀ ਤਹਿਤ ਪਿੰਡ ਸਭਰਾ ਵਿਖੇ ਗੁਰਦੁਆਰਾ ਕਿਲ੍ਹਾ ਸਾਹਿਬ ਜੀ ਸ਼ਹੀਦ ਸ਼ਾਮ ਸਿੰਘ ਅਟਾਰੀ ਜੀ ਵਿਖੇ ਸਰਪੰਚ ਅਵਤਾਰ ਸਿੰਘ ਸਭਰਾ, ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੁਹਤਬਰ ਆਗੂਆਂ ਦੀ ਅਗਵਾਈ ਹੇਠ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਉਰਫ਼ ਜੱਸਾ ਪੱਟੀ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ।

Ad Position 21
No active advertisement
ਮੌਕੇ ’ਤੇ ਹਾਜ਼ਰ ਸਰਪੰਚ ਅਵਤਾਰ ਸਿੰਘ ਸਭਰਾ, ਪੰਚਾਇਤ ਮੈਂਬਰ ਅਤੇ ਪਿੰਡ ਵਾਸੀ। 01-11-2026
ਪੱਟੀ, 31 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਲੜੀ ਤਹਿਤ ਪਿੰਡ ਸਭਰਾ ਵਿਖੇ ਗੁਰਦੁਆਰਾ ਕਿਲ੍ਹਾ ਸਾਹਿਬ ਜੀ ਸ਼ਹੀਦ ਸ਼ਾਮ ਸਿੰਘ ਅਟਾਰੀ ਜੀ ਵਿਖੇ ਸਰਪੰਚ ਅਵਤਾਰ ਸਿੰਘ ਸਭਰਾ, ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੁਹਤਬਰ ਆਗੂਆਂ ਦੀ ਅਗਵਾਈ ਹੇਠ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਉਰਫ਼ ਜੱਸਾ ਪੱਟੀ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਪ੍ਰਬੰਧਕਾਂ ਅਨੁਸਾਰ ਇਸ ਰੈਲੀ ਵਿਚ ਇਕ ਹਜ਼ਾਰ ਤੋਂ ਵੱਧ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਕਿਰਪਾ ਅਤੇ ਲੋਕਾਂ ਦੇ ਪਿਆਰ ਸਦਕਾ ਉਨ੍ਹਾਂ ਨੇ ਕੁਸ਼ਤੀ ਦੇ ਅਖਾੜਿਆਂ ਵਿਚ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ਵਿਚ ਜਿੱਤਾਂ ਹਾਸਲ ਕਰਕੇ ਪੱਟੀ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਵਿਚ ਨਾ ਤਾਂ ਪੈਸਾ ਕਮਾਉਣ ਆਏ ਹਨ ਅਤੇ ਨਾ ਹੀ ਸ਼ੋਹਰਤ ਹਾਸਲ ਕਰਨ ਲਈ ਕਿਉਂਕਿ ਸੰਗਤ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਬੇਹੱਦ ਮਾਣ-ਸਤਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਕੁਸ਼ਤੀ ਦੇ ਦੰਗਲਾਂ ਵਿਚ ਆਪਣੀ ਮਿਹਨਤ ਅਤੇ ਲਗਨ ਨਾਲ ਪੱਟੀ ਦਾ ਨਾਂ ਚਮਕਾਇਆ ਹੈ, ਉਸੇ ਤਰ੍ਹਾਂ ਸਿਆਸਤ ਦੇ ਦੰਗਲ ਵਿਚ ਵੀ ਲੋਕਾਂ ਦੇ ਸਹਿਯੋਗ ਨਾਲ ਪੱਟੀ ਹਲਕੇ ਦਾ ਨਾਂ ਰੌਸ਼ਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਇਸ ਮੌਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਵੀ ਸੁਣੀਆਂ ਅਤੇ ਹਲਕੇ ਸਮੇਤ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਰਪੰਚ ਅਵਤਾਰ ਸਿੰਘ ਸਭਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੱਟੀ ਹਲਕੇ ਵਿਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਲੋਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਵਿਸ਼ਾਲ ਇਕੱਠ ਵਿਚ ਸ਼ਾਮਿਲ ਹੋਏ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਵੱਡੀ ਸ਼ਮੂਲੀਅਤ ਪਾਰਟੀ ਪ੍ਰਤੀ ਉਨ੍ਹਾਂ ਦੇ ਸਮਰਥਨ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕਰਦੀ ਹੈ। ਇਸ ਮੌਕੇ ਜੱਸਾ ਪੱਟੀ ਨੇ ਸਰਪੰਚ ਅਵਤਾਰ ਸਿੰਘ ਸਭਰਾ, ਸਮੂਹ ਪੰਚਾਇਤ ਮੈਂਬਰਾਂ, ਪਿੰਡ ਦੇ ਮੁਹਤਬਰਾਂ ਅਤੇ ਸੰਗਤ ਦਾ ਵਿਸ਼ਾਲ ਇਕੱਠ ਕਰਨ ਅਤੇ ਉਨ੍ਹਾਂ ਨੂੰ ਪਿਆਰ ਤੇ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਕਵਲਪ੍ਰੀਤ ਸਿੰਘ ਕੌਂਸਲਰ, ਪੰਚਾਇਤ ਮੈਂਬਰ ਕਾਰਜ ਸਿੰਘ, ਸੀਨੀਅਰ ਆਗੂ ਸ਼ਰਨਜੀਤ ਸਿੰਘ ਭੂਰਾ, ਪੰਚਾਇਤ ਮੈਂਬਰ ਹਰਪ੍ਰੀਤ ਸਿੰਘ ਬੱਬਰ, ਗੁਰਮੀਤ ਸਿੰਘ ਗੀਤਾ ਗੱਗੜ, ਡਾ. ਬਲਵਿੰਦਰ ਸਿੰਘ, ਪੰਚਾਇਤ ਮੈਂਬਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ ਕਾਲਾ, ਅਮਰੀਕ ਸਿੰਘ ਫੌਜੀ, ਪੰਚਾਇਤ ਮੈਂਬਰ ਵਰਿੰਦਰ ਸਿੰਘ, ਬਾਬਾ ਅਮਰ ਸਿੰਘ, ਬਾਬਾ ਅਮਨਦੀਪ ਸਿੰਘ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਏ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਅਗਲੀ ਖ਼ਬਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ. ਦੇ ਜਵਾਨਾਂ ਨੂੰ ਪਾਕਿਸਤਾਨੀ ਡ੍ਰੋਨ ਮਿਲਿਆ
Ad Position 24