ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੇ ਕਿਸਾਨਾਂ ਦੀ ਐਸ.ਡੀ.ਐਮ. ਨੇ ਕੀਤੀ ਸ਼ਲਾਘਾ
ਖਡੂਰ ਸਾਹਿਬ, 1 ਨਵੰਬਰ (ਰਸ਼ਪਾਲ ਸਿੰਘ ਕੁਲਾਰ)– ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਵਲੋਂ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਪ
ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਹੋਏ ਐੱਸ.ਡੀ.ਐੱਮ. ਸੰਜੀਵ ਕੁਮਾਰ। ਤਸਵੀਰ–ਕੁਲਾਰ
02-11-2026
ਖਡੂਰ ਸਾਹਿਬ, 1 ਨਵੰਬਰ (ਰਸ਼ਪਾਲ ਸਿੰਘ ਕੁਲਾਰ)– ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਵਲੋਂ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਹੰਸਾਂਵਾਲਾ, ਪਿੰਡ ਪਿੰਡੀਆਂ, ਬਿਹਾਰੀਪੁਰ, ਵੈਰੋਵਾਲ ਅਤੇ ਆਲਮਪੁਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਿੰਡ ਪਿੰਡੀਆਂ ਦੇ ਕਿਸਾਨਾਂ ਵਲੋਂ ਬੇਲਰ ਮਸ਼ੀਨ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾਉਣ ਦੇ ਉਪਰਾਲੇ ਦੀ ਐਸ.ਡੀ.ਐਮ ਸੰਜੀਵ ਕੁਮਾਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਅਤੇ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਰਾਹੀਂ ਗੰਢਾਂ ਬਣਾਉਣਾ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਐਕਸ-ਸੀਟੂ ਅਤੇ ਇਨ-ਸੀਟੂ ਦੋਵੇਂ ਤਕਨੀਕਾਂ ਬਹੁਤ ਵਧੀਆ ਹੱਲ ਹਨ। ਐਕਸ-ਸੀਟੂ ਤਕਨੀਕ ਰਾਹੀਂ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਖੇਤਾਂ ਵਿਚੋਂ ਬਾਹਰ ਕੱਢੀ ਜਾ ਸਕਦੀ ਹੈ, ਜਦਕਿ ਇਨ-ਸੀਟੂ ਤਕਨੀਕ ਰਾਹੀਂ ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਹਾਲਤ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ ਜਾਂ ਸਰਫੇਸ ਸੀਡਰ ਦੀ ਵਰਤੋਂ ਨੂੰ ਤਰਜੀਹ ਦੇਣ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਡਾ. ਯਾਦਵਿੰਦਰ ਸਿੰਘ ਤੇ ਡਾ. ਰੁਪਿੰਦਰਜੀਤ ਸਿੰਘ ਵੀ ਮੌਜੂਦ ਸਨ।