02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਗਰਭ ਅਵਸਥਾ ਦੌਰਾਨ ਸਿਹਤ ਸੰਭਾਲ ਤੇ ਨਿਯਮਤ ਜਾਂਚ ਬੇਹੱਦ ਜ਼ਰੂਰੀ- ਡਾ. ਹਰਿੰਦਰ ਕੌਰ

ਝਬਾਲ, 1 ਨਵੰਬਰ (ਸੁਖਦੇਵ ਸਿੰਘ)-ਗਰਭ ਅਵਸਥਾ ਦੌਰਾਨ ਮਾਂ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਸੰਬੰਧੀ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਤਾਇਨਾਤ ਇਸਤਰੀ ਰੋਗਾਂ ਦੇ ਮਾਹਿਰ ਡਾ.

Ad Position 21
No active advertisement
ਔਰਤ ਰੋਗਾਂ ਦੇ ਮਾਹਿਰ ਡਾਕਟਰ ਹਰਿੰਦਰ ਕੌਰ 02-11-2026
ਝਬਾਲ, 1 ਨਵੰਬਰ (ਸੁਖਦੇਵ ਸਿੰਘ)-ਗਰਭ ਅਵਸਥਾ ਦੌਰਾਨ ਮਾਂ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਸੰਬੰਧੀ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਤਾਇਨਾਤ ਇਸਤਰੀ ਰੋਗਾਂ ਦੇ ਮਾਹਿਰ ਡਾ. ਹਰਿੰਦਰ ਕੌਰ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਆਪਣੀ ਅਤੇ ਆਪਣੇ ਹੋਣ ਵਾਲੇ ਬੱਚੇ ਦੀ ਤੰਦਰੁਸਤੀ ਲਈ ਸਮੇਂ-ਸਮੇਂ ’ਤੇ ਮਾਹਿਰ ਡਾਕਟਰ ਕੋਲੋਂ ਜਾਂਚ ਕਰਵਾਉਣੀ ਚਾਹੀਦੀ ਹੈ। ਨਿਯਮਤ ਜਾਂਚ ਰਾਹੀਂ ਗਰਭ ਅਵਸਥਾ ਦੌਰਾਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਔਰਤ ਦੇ ਸਰੀਰ ਵਿਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਆਉਂਦੀਆਂ ਹਨ। ਇਸ ਸਮੇਂ ਮਾਂ ਦੀ ਸਿਹਤ ਦੇ ਨਾਲ-ਨਾਲ ਬੱਚੇ ਦੇ ਸਹੀ ਵਿਕਾਸ ਵੱਲ ਧਿਆਨ ਦੇਣਾ ਵੀ ਜ਼ਰੂਰੀ ਹੁੰਦਾ ਹੈ। ਇਸ ਲਈ ਗਰਭਵਤੀ ਔਰਤਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ, ਲੋੜੀਂਦਾ ਆਰਾਮ ਕਰਨਾ ਅਤੇ ਡਾਕਟਰ ਦੀ ਸਲਾਹ ਅਨੁਸਾਰ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਚਾਹੀਦੀ ਹੈ। ਗਰਭਵਤੀ ਔਰਤਾਂ ਨੂੰ ਆਪਣੀ ਮਰਜ਼ੀ ਨਾਲ ਕੋਈ ਵੀ ਦਵਾਈ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਲਾਪਰਵਾਹੀ ਵਰਤਣ ਦੀ ਬਜਾਇ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਮਾਂ ਅਤੇ ਬੱਚੇ ਦੀ ਸਿਹਤ ਲਈ ਲਾਹੇਵੰਦ ਸਾਬਿਤ ਹੁੰਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਨਿਯਮਤ ਜਾਂਚ ਰਾਹੀਂ ਆਪਣੇ ਹੋਣ ਵਾਲੇ ਬੱਚੇ ਦੇ ਸਿਹਤਮੰਦ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਹਲਕੇ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੇ ਕਿਸਾਨਾਂ ਦੀ ਐਸ.ਡੀ.ਐਮ. ਨੇ ਕੀਤੀ ਸ਼ਲਾਘਾ
Ad Position 24