02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਾਬਾ ਬੁੱਢਾ ਕਾਲਜ ਦੀ ਕਬੱਡੀ ਦੀ ਟੀਮ ਵਲੋਂ ਅੰਤਰ ਕਾਲਜ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ

ਝਬਾਲ, 1 ਨਵੰਬਰ (ਸੁਖਦੇਵ ਸਿੰਘ)-ਸੰਤ ਬਾਬਾ ਖੜਕ ਸਿੰਘ ਦੁਆਰਾ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਕਬੱਡੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਕਾਲਜ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਬਾਬਾ ਬੁੱਢਾ ਕਾਲਜ ਦੀ ਟੀਮ ਨੇ ਇਨ੍ਹਾਂ ਮੁਕਾਬਲਿਆਂ ਵਿਚ ਟਰੀਨਟੀ ਕਾਲਜ ਜਲੰਧਰ ਨੂੰ 52-32 ਅਤੇ ਗੁਰੂ ਨਾਨਕ ਦੇਵ ਕਾਲਜ ਸੁਲਤਾਨਪੁਰ ਲੋਧੀ ਨੂੰ 26-6 ਦੇ ਫਰਕ ਨਾਲ ਹਰਾ ਕੇ ਇਹ ਸਥਾਨ ਪ੍ਰਾਪਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 02-11-2026
ਝਬਾਲ, 1 ਨਵੰਬਰ (ਸੁਖਦੇਵ ਸਿੰਘ)-ਸੰਤ ਬਾਬਾ ਖੜਕ ਸਿੰਘ ਦੁਆਰਾ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਕਬੱਡੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਕਾਲਜ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਬਾਬਾ ਬੁੱਢਾ ਕਾਲਜ ਦੀ ਟੀਮ ਨੇ ਇਨ੍ਹਾਂ ਮੁਕਾਬਲਿਆਂ ਵਿਚ ਟਰੀਨਟੀ ਕਾਲਜ ਜਲੰਧਰ ਨੂੰ 52-32 ਅਤੇ ਗੁਰੂ ਨਾਨਕ ਦੇਵ ਕਾਲਜ ਸੁਲਤਾਨਪੁਰ ਲੋਧੀ ਨੂੰ 26-6 ਦੇ ਫਰਕ ਨਾਲ ਹਰਾ ਕੇ ਇਹ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਨੇ ਦੱਸਿਆ ਕਿ ਕੋਚ ਸੰਦੀਪ ਸਿੰਘ ਦੀ ਕੋਚਿੰਗ ਅਤੇ ਖਿਡਾਰੀ ਰਾਹੁਲ ਦੀ ਕਪਤਾਨੀ ਵਿਚ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਇਸ ਟੀਮ ਦੇ ਖਿਡਾਰੀ ਸੁਖਦੇਵ ਸਿੰਘ, ਰਾਹੁਲ, ਮੋਹਿਤ ਦੀ ਚੋਣ ਅੰਤਰ ਯੂਨੀਵਰਸਿਟੀ ਦੇ ਕੈਂਪ ਲਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ ਲਗਨ ਤੇ ਟੀਮ ਇੰਚਾਰਜ ਪ੍ਰੋ. ਅਮਰਬੀਰ ਸਿੰਘ, ਕੋਚ ਸੰਦੀਪ ਸਿੰਘ, ਸਮੁੱਚਾ ਸਟਾਫ ਤੇ ਪ੍ਰਬੰਧਕੀ ਕਮੇਟੀ ਨੂੰ ਜਾਂਦਾ ਹੈ। ਇਸ ਮੌਕੇ ਕਾਲਜ ਸਕੱਤਰ ਜਗੀਰ ਸਿੰਘ ਨੇ ਖਿਡਾਰੀਆਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਸੁਪਰਡੈਂਟ ਤੇਜਿੰਦਰ ਸਿੰਘ, ਡਾ. ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਅੰਮ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ , ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਕੰਵਲਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਕੰਮਾਂ ਰਾਹੀਂ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ-‘ਆਪ’ ਆਗੂ ਅਗਲੀ ਖ਼ਬਰ ਕਲਾ ਸੁਮਨ ਨੇ ਰਾਸ਼ਟਰੀ ਏਕਤਾ ਦਿਵਸ ’ਤੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24