01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਿਸਾਨਾਂ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਜਾਰੀ

ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)—ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ 16 ਦੇ ਕਰੀਬ ਮਾਮਲੇ ਦਰਜ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)—ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ 16 ਦੇ ਕਰੀਬ ਮਾਮਲੇ ਦਰਜ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਏ.ਐਸ.ਆਈ. ਨੇ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਖ਼ੇਤਾਂ ਵਿਚ ਅੱਗ ਲਗਾਉਣ ਅਤੇ ਏ.ਐਸ.ਆਈ. ਦਲਜੀਤ ਸਿੰਘ ਨੇ ਪਿੰਡ ਬੂਆ ਪੱਤੀ ਵਿਖੇ ਖ਼ੇਤਾਂ ਵਿਚ ਅੱਗ ਲਗਾਉਣ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਗੁਰਦੀਪ ਸਿੰਘ ਨੇ ਪਿੰਡ ਵਲਟੋਹਾ ਵਿਖੇ ਇਕ ਖ਼ੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਦੇ ਏ.ਐਸ.ਆਈ. ਸਲਵਿੰਦਰ ਸਿੰਘ ਨੇ ਪਿੰਡ ਖਾਲੜਾ ਦੇ ਦੋ ਅਣਪਛਾਤੇ ਵਿਅਕਤੀਆਂ, ਏ.ਐਸ.ਆਈ. ਬਲਵਿੰਦਰ ਸਿੰਘ ਨੇ ਪਿੰਡ ਮਾੜੀ ਮੇਘਾ ਦੇ ਇਕ ਅਣਪਛਾਤੇ ਵਿਅਕਤੀ ਅਤੇ ਏ.ਐਸ.ਆਈ. ਸਤਨਾਮ ਸਿੰਘ ਨੇ ਪਿੰਡ ਰਾਜੋਕੇ ਦੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਖ਼ੇਤਾਂ ਵਿਚ ਰਹਿੰਦ ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲੇ ਦਰਜ ਕੀਤੇ ਹਨ। ਇਸ ਤੋਂ ਇਲਾਵਾ ਥਾਣਾ ਖਾਲੜਾ ਦੇ ਹੀ ਸਬ ਇੰਸਪੈਕਟਰ ਆਰਜੂ ਨੇ ਪਿੰਡ ਵਾਂ ਤਾਰਾ ਸਿੰਘ ਵਿਖੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਖ਼ੇਤਾਂ ਵਿਚ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਜਸਪਾਲ ਸਿੰਘ ਨੇ ਪਿੰਡ ਭਗਵਾਨਪੁਰਾ ਅਤੇ ਮਾੜੀ ਗੌੜ ਸਿੰਘ ਦੇ ਦੋ ਅਣਪਛਾਤੇ ਵਿਅਕਤੀਆਂ, ਏ.ਐਸ.ਆਈ. ਨਿਰਮਲ ਸਿੰਘ ਨੇ ਪਿੰਡ ਸਾਂਧਰਾ ਦੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐਸ.ਆਈ. ਬੀਰਾ ਸਿੰਘ ਨੇ ਪਿੰਡ ਬੇਗਮਪੁਰ ਦੇ ਇਕ ਅਣਪਛਾਤੇ ਵਿਅਕਤੀ, ਸਬ ਇੰਸਪੈਕਟਰ ਰਹਾਨ ਸਿੰਘ ਨੇ ਪਿੰਡ ਕਲੇਰ ਦੇ ਇਕ ਅਣਪਛਾਤੇ ਵਿਅਕਤੀ ਅਤੇ ਏ.ਐਸ.ਆਈ. ਤਲਵਿੰਦਰ ਸਿੰਘ ਨੇ ਪਿੰਡ ਠੱਠੀਆਂ ਮਹੰਤਾਂ ਦੇ ਇਕ ਅਣਪਛਾਂਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਪਿੰਡ ਰਸੂਲਪੁਰ ਵਿਖੇ ਪਹੁੰਚੇ ਤਾਂ ਉਥੇ ਇਕ ਖ਼ੇਤ ਵਿਚ ਅੱਗ ਲਗਾਈ ਹੋਈ ਸੀ। ਇਹ ਅੱਗ ਹਰਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਰਸੂਲਪੁਰ ਵਲੋਂ ਲਗਾਈ ਗਈ ਸੀ, ਜਿਸ ਦੇ ਖ਼ਿਲਾਫ਼ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਕਰਕੇ ਉਸ ਦੇ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਪਰੋਕਤ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿੰਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡਲੀਰੀ ਦੇ ਖ਼ੇਤਾਂ ਵਿਚੋਂ 4 ਕਿੱਲੋ ਦੇ ਕਰੀਬ ਅਫ਼ੀਮ, ਦੋ ਪਿਸਟਲ ਅਤੇ ਜ਼ਿੰਦਾ ਰੌਂਦ ਬਰਾਮਦ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਪ੍ਰਾਪਤ
Ad Position 24