ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਵੱਲੋਂ ਸਾਂਝੇ ਤੌਰ ’ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਵੱਲੋਂ ਸਾਂਝੇ ਤੌਰ ’ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਅਤੇ ਗੁਰਬਾਣੀ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਸਰਪ੍ਰਸਤ ਬਾਬਾ ਸੁਰਜੀਤ ਸਿੰਘ ਝਾੜ ਸਾਹਿਬ ਵਾਲੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਸਕੂਲ ਦੀ ਪ੍ਰਿੰਸੀਪਲ ਉਪਦੇਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਿੱਖ ਧਰਮ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਨਿਮਰਤਾ, ਪ੍ਰੇਮ, ਸਮਾਨਤਾ ਅਤੇ ਮਨੁੱਖਤਾ ਦੀ ਭਲਾਈ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਵਿਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਧਾਰਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।