03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਰਜੀਤ ਸਿੰਘ ਐਮਾ ਨੇ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਝਬਾਲ, 2 ਨਵੰਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)— ਹਰਜੀਤ ਸਿੰਘ ਐਮਾ ਨੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਹਾਜ਼ਰੀ ਵਿਚ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਚੈਅਰਮੈਨ ਹਰਜੀਤ ਸਿੰਘ ਐਮਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ।

Ad Position 21
No active advertisement
ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ ਹਰਜੀਤ ਸਿੰਘ ਐਮਾ ਨਾਲ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਪਾਰਟੀ ਵਰਕਰ। ਤਸਵੀਰ–ਸੁਖਦੇਵ ਸਿੰਘ 03-11-2026
ਝਬਾਲ, 2 ਨਵੰਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)— ਹਰਜੀਤ ਸਿੰਘ ਐਮਾ ਨੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਹਾਜ਼ਰੀ ਵਿਚ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਚੈਅਰਮੈਨ ਹਰਜੀਤ ਸਿੰਘ ਐਮਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਮਾਰਕੀਟ ਕਮੇਟੀ ਝਬਾਲ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਨਵ-ਨਿਯੁਕਤ ਚੇਅਰਮੈਨ ਹਰਜੀਤ ਸਿੰਘ ਐਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਜ਼ਮੀਨ ਨਾਲ ਜੁੜੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ ਅਤੇ ਹਰਜੀਤ ਸਿੰਘ ਐਮਾ ਦੀ ਨਿਯੁਕਤੀ ਇਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੈਅਰਮੈਨ ਹਰਜੀਤ ਸਿੰਘ ਐਮਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਝਬਾਲ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹੇਗੀ ਅਤੇ ਹਲਕੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਾਜਬੀਰ ਸਿੰਘ ਸੰਧੂ, ਸਾਬਕਾ ਡੀ.ਐਮ ਅਮਰਜੀਤ ਸਿੰਘ ਸੋਹਲ, ਚੇਅਰਮੈਨ ਯੋਧਬੀਰ ਸਿੰਘ ,ਜ਼ਿਲਾ ਪ੍ਰੀਸ਼ਦ ਮੈਂਬਰ ਮੋਨੂ ਚੀਮਾ, ਸਰਪੰਚ ਅਰਸ਼ਦੀਪ ਸਿੰਘ ਐਮਾ, ਵਿਕਰਮ ਸਿੰਘ ਢਿੱਲੋਂ, ਸੈਕਟਰੀ ਮਾਰਕੀਟ ਕਮੇਟੀ ਸਤਿੰਦਰ ਰੂਪ, ਸੁਪਰਵਾਈਜ਼ਰ ਭੁਪਿੰਦਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਵਿਸਕੀ, ਚੇਅਰਮੈਨ ਕੁਲਵਿੰਦਰ ਸਿੰਘ ਚਾਹਲ, ਸਰਪੰਚ ਬਲਦੇਵ ਸਿੰਘ ਛਾਪਾ, ਸਰਪੰਚ ਸਲਵਿੰਦਰ ਸਿੰਘ ਪੱਧਰੀ, ਸਰਪੰਚ ਸੋਨੂ ਠੱਠਗੜ੍ਹ, ਸੋਸ਼ਲ ਮੀਡੀਆ ਸੈਲ ਦੇ ਮਾਣਕ ਝਬਾਲ, ਸੂਬੇਦਾਰ ਬਲਕਾਰ ਸਿੰਘ ਐਮਾ, ਗੁਰਸਾਹਿਬ ਸਿੰਘ ਐਮਾ, ਜਥੇਦਾਰ ਦਲਜੀਤ ਸਿੰਘ ਪੰਜਵੜ, ਪ੍ਰਤਾਪ ਸਿੰਘ ਐਮਾ , ਸਰਪੰਚ ਤੇਜਿੰਦਰ ਸਿੰਘ ਵਿੱਕੀ, ਗੁਰਸੇਵਕ ਸਿੰਘ ਕੋਟ, ਸ਼ਰਨਜੀਤ ਸਿੰਘ ਭੋਜੀਆ, ਲੱਕੀ ਕਸੇਲ, ਹੈਪੀ ਦਿੱਲੀ, ਮੁਖਤਾਰ ਸਿੰਘ ਝਾਮਕਾ, ਹਰਪਾਲ ਸਿੰਘ ਐਮਾ, ਸਰਪੰਚ ਸੁਰਜੀਤ ਸਿੰਘ ਸ਼ਾਹ, ਸਰਪੰਚ ਬਲਦੇਵ ਸਿੰਘ, ਗੁਰਜੀਤ ਸਿੰਘ ਸਰਾਂ, ਕੁਲਵਿੰਦਰ ਸਿੰਘ ਮੂਸੇ, ਨਿਰਵੈਲ ਸਿੰਘ ਸਰਾਂ, ਸਰਪੰਚ ਜਤਿੰਦਰ ਸਿੰਘ ਬਘੇਲ ਸਿੰਘ ਵਾਲਾ, ਗੁਰਜੀਤ ਸਿੰਘ ਸੋਨੀ ਬਾਬਾ, ਜਤਿੰਦਰ ਸਿੰਘ ਮੂਸੇ, ਸੁੱਖ ਮਾਹਣੇ, ਮਾਸਟਰ ਤਸਵੀਰ ਸਿੰਘ, ਤਸਬੀਰ ਕੌਰ ਝਬਾਲ, ਪਹਿਲਵਾਨ ਸਾਹਿਬ ਸਿੰਘ ਚੱਕ, ਸੰਜੀਵ ਸੂਦ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਮੀਟਿੰਗ ’ਚ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਚੰਡ... ਅਗਲੀ ਖ਼ਬਰ ਗੁਰਦੁਆਰਾ ਲਕੀਰ ਸਾਹਿਬ ਵਿਖੇ ਪ੍ਰਧਾਨ ਜਸਵੰਤ ਸਿੰਘ ਪੱਡਾ ਦੀ ਸਿਹਤਬਾਜ਼ੀ ਦੀ ਅਰਦਾਸ ਕੀਤੀ
Ad Position 24