02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ’ਚ ਪੱਟੀ ਹਲਕੇ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਕਰਨਗੇ ਸ਼ਿਰਕਤ - ਸੰਧੂ

ਪੱਟੀ, 2 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਪੱਟੀ ਹਲਕੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਿਰਕਤ ਕਰਨਗੇ। ਰੈਲੀ ਵਿਚ ਸ਼ਮੂਲੀਅਤ ਨੂੰ ਲੈ ਕੇ ਪੱਟੀ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਸੰਧੂ ਅਤੇ ਮੈਂਬਰ। ਤਸਵੀਰ: ਕਾਲੇਕੇ 03-11-2026
ਪੱਟੀ, 2 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਪੱਟੀ ਹਲਕੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਿਰਕਤ ਕਰਨਗੇ। ਰੈਲੀ ਵਿਚ ਸ਼ਮੂਲੀਅਤ ਨੂੰ ਲੈ ਕੇ ਪੱਟੀ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਰੈਲੀ ਨੂੰ ਲੈ ਕੇ ਹਲਕੇ ਅੰਦਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਪੱਟੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿਚ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਰੈਲੀ ਵਿਚ ਪਹੁੰਚਣਗੇ।ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਹੋਣ ਵਾਲੀ ਇਸ ਰੈਲੀ ਵਿਚ ਪੱਟੀ ਹਲਕੇ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਮੂਲੀਅਤ ਕਰੇਗਾ। ਇਸ ਲਈ ਪਿੰਡ ਪੱਧਰ ’ਤੇ ਵੀ ਵਰਕਰਾਂ ਨੂੰ ਰੈਲੀ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਲਈ ਵਰਕਰਾਂ ਦੀ ਸ਼ਮੂਲੀਅਤ ਅਹਿਮ ਹੈ। ਇਸ ਮੌਕੇ ਗੁਰਬੀਰ ਸਿੰਘ ਗਲੇਡੀ ਮੰਡ, ਗੁਰਬਾਜ਼ ਸਿੰਘ, ਬਾਜ ਸਿੰਘ, ਮੋਹਿਤ ਪੁਰੀ, ਜਗਜੀਤ ਸਿੰਘ, ਰਾਜਬੀਰ ਸਿੰਘ, ਮਲਕੀਤ ਸਿੰਘ, ਅਜੀਤ ਪੁਰੀ, ਵਿਨੋਦ ਧਵਨ, ਹਰਭਜਨ ਸਿੰਘ ਲੱਲੀ, ਪਰਮਜੀਤ ਸਿੰਘ ਠੱਕਰਪੁਰਾ, ਦਲਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਬਾਬਾ ਬਿਧੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਅਜੀਤਪਾਲ ਸਿੰਘ ਵੜਿੰਗ ਦੇ ਗ੍ਰਹਿ ਵਿਖੇ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਹੱਕ ’ਚ ਹੋਇਆ ਭਰਵਾਂ ਇਕੱਠ
Ad Position 24