02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫ਼ਿਲਮ ਦਿਖਾਈ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫਿਲਮ ਦਿਖਾਈ ਗਈ। ਇਸ ਸਬੰਧੀ ਸਕੂਲ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਲਗਭਗ 250 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਨੁਮਾਨ ਅੰਸ਼ ਫ਼ਿਲਮ ਦਿਖਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫਿਲਮ ਦਿਖਾਈ ਗਈ। ਇਸ ਸਬੰਧੀ ਸਕੂਲ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਲਗਭਗ 250 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਨੁਮਾਨ ਅੰਸ਼ ਫ਼ਿਲਮ ਦਿਖਾਈ ਗਈ ਹੈ। ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਬੱਚਿਆਂ ਨੂੰ ਇਹ ਮੂਵੀ ਦਿਖਾਉਣ ਦਾ ਮਕਸਦ ਇਤਿਹਾਸ ਤੋਂ ਜਾਣੂ ਕਰਵਾਉਣਾ ਅਤੇ ਧਾਰਮਿਕ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੋ ਦੇਖਦੇ ਹਨ ਉਹ ਜਲਦੀ ਸਿੱਖਦੇ ਹਨ, ਜਿਸ ਲਈ ਸਮਾਜ ਨੂੰ ਸਹੀ ਦਿਸ਼ਾ ਤੇ ਦਸ਼ਾ ਦਿਖਾਉਣ ਲਈ ਅਜਿਹੀਆਂ ਫ਼ਿਲਮਾਂ ਬਣਾਉਣੀਆਂ ਚਾਹੀਦੀਆਂ ਹਨ, ਜੋ ਇੱਕ ਚੰਗਾ ਸੰਦੇਸ਼ ਦਿੰਦੀਆਂ ਹਨ। ਇਸ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਦੁਪਹਿਰ ਦਾ ਖਾਣਾ ਵੀ ਖੁਆਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ‘ਗੁਰਬਾਣੀ ਇਸ ਜਗ ਮਹਿ ਚਾਨਣ’ ਅਗਲੀ ਖ਼ਬਰ ਨੰਗਲਾ ਸਕੂਲ ਦੇ ਵਿਦਿਆਰਥੀਆਂ ਨੇ ਤਿੰਨ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24