04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖਾਲੜਾ ਤੋਂ 4 ਕਿੱਲੋ 18 ਗ੍ਰਾਮ ਹੈਰੋਇਨ ਤੇ ਪਿਸਤੌਲ ਕੀਤਾ ਬਰਾਮਦ

ਖਾਲੜਾ, 3 ਨਵੰਬਰ (ਜੱਜਪਾਲ ਸਿੰਘ ਜੱਜ)-ਸਰਹੱਦੀ ਖੇਤਰ ਖਾਲੜਾ ਵਿਖੇ ਥਾਣਾ ਖਾਲੜਾ ਦੀ ਪੁਲਿਸ ਨੇ ਡਰੋਨ ਰਾਹੀਂ ਭਾਰਤੀ ਖੇਤਰ ’ਚ ਆਈ 4 ਕਿਲੋ 18 ਗ੍ਰਾਮ ਹੈਰੋਇਨ, ਇਕ ਪਿਸਤੌਲ ਸਮੇਤ ਮੈਗਜ਼ੀਨ ਤੇ 50 ਰੌਂਦ 30 ਬੋਰ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

Ad Position 21
No active advertisement
ਬਰਾਮਦ ਹੋਣ ਅਤੇ ਪਿਸਤੌਲ ਸੰਬੰਧੀ ਜਾਣਕਾਰੀ ਦਿੰਦੀ ਹੋਈ ਥਾਣਾ ਖਾਲ਼ੜਾ ਦੀ ਪੁਲਿਸ ਟੀਮ। ਤਸਵੀਰਾਂ–ਜੱਜਪਾਲ 04-11-2026
ਖਾਲੜਾ, 3 ਨਵੰਬਰ (ਜੱਜਪਾਲ ਸਿੰਘ ਜੱਜ)-ਸਰਹੱਦੀ ਖੇਤਰ ਖਾਲੜਾ ਵਿਖੇ ਥਾਣਾ ਖਾਲੜਾ ਦੀ ਪੁਲਿਸ ਨੇ ਡਰੋਨ ਰਾਹੀਂ ਭਾਰਤੀ ਖੇਤਰ ’ਚ ਆਈ 4 ਕਿਲੋ 18 ਗ੍ਰਾਮ ਹੈਰੋਇਨ, ਇਕ ਪਿਸਤੌਲ ਸਮੇਤ ਮੈਗਜ਼ੀਨ ਤੇ 50 ਰੌਂਦ 30 ਬੋਰ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਮੱਗਲਚੱਕ ਵਿਖੇ ਡਰੋਨ ਦੀ ਹਰਕਤ ਹੋਈ ਹੈ ਤਾਂ ਉਨ੍ਹਾਂ ਪੁਲਿਸ ਪਾਰਟੀ ਸਮੇਤ ਸਰਚ ਅਭਿਆਨ ਦੌਰਾਨ ਇਕ ਪੈਕੇਟ ਬਰਾਮਦ ਕੀਤਾ, ਜਿਸ ’ਚੋਂ 4 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ ਇਕ ਪਿਸਤੌਲ ਸਮੇਤ ਮੈਗਜ਼ੀਨ ਤੇ 50 ਰੌਂਦ 30 ਬੋਰ ਦੇ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ’ਚੋਂ ਮੋਬਾਈਲ ਫੋਨ ਸਮੇਤ ਹੋਰ ਸਾਮਾਨ ਬਰਾਮਦ
Ad Position 24